ਭੱਠਲ ਮੂਨਕ10ਫਰਵਰੀ (ਤਨੇਜਾ ਪਰਕਾਸ ):—ਵਿਧਾਨ ਸਭਾ ਹਲਕਾ ਲਹਿਰਾ 99 ਤੋਂਕਾਂਗਰਸੀ ਉਮੀਦਵਾਰ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਦਿਨ ਪ੍ਰਤੀ ਦਿਨ ਵਧ ਰਹੇ ਕਾਫਲੇ ਨੇ ਵਿਰੋਧੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ, ਅੱਜ ਬੀਬੀ ਭੱਠਲ ਦੇ ਨਿਵਾਸ ਸਥਾਨ ਤੇ ਵੱਖ ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਹੱਥਾਂ ਵਿੱਚ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ, ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਬੀਬੀ ਭੱਠਲ ਦੇ ਹੱਕ ਵਿੱਚ ਨਿੱਤਰੇ ਹਨ। ਇਸ ਉਪਰੰਤ ਬੀਬੀ ਭੱਠਲ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਹਰ ਛੋਟੇ ਵੱਡੇ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਹਲਕੇ ਦੇ ਸੂਝਵਾਨ ਵੋਟਰ ਵਿਰੋਧੀ ਪਾਰਟੀਆਂ ਦੀ ਕਿਸੇ ਵੀ ਤਰ੍ਹਾਂ ਦੇ ਬਹਿਕਾਵੇ ਤੇ ਲਾਲਚ ਵਿੱਚ ਨਾ ਕੇ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਉਣ ਲਈ ਤਿਆਰ ਬੈਠੇ ਹਨ, ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਭਵਿੱਖ ਵਿੱਚ ਉਹ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ ,ਵਿਕਾਸ ਦੇ ਨਾਲ ਨਾਲ ਨਿੱਜੀ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ। ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਭਾਜਪਾ ਗਠਬੰਧਨ ਨੂੰ ਖ਼ੁਦਗਰਜ਼ੀ ਦਾ ਗੱਠਜੋੜ ਦੱਸਦਿਆਂ ਕਿਹਾ ਕਿ ਗੱਠਜੋੜ ਦੀ ਤਿਕੜੀ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀ ਹੈ, ਜਦੋਂ ਕਿ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ, ਆਪ ਦੇ ਆਗੂ ਤਾਂ ਦਿੱਲੀ ਮਾਡਲ ਦੇ ਨਾਂ ਤੇ ਹੀ ਵੋਟਾਂ ਮੰਗਣ ਮਸ਼ਰੂਫ ਹਨ, ਜਿਸ ਨੂੰ ਲੋਕ ਮੂੰਹ ਨਹੀਂ ਲਾ ਰਹੇ। ਬੀਬੀ ਭੱਠਲ ਨੇ ਦਾਅਵਾ ਕੀਤਾ ਕਿ ਕਾਂਗਰਸ ਪੂਰਨ ਬਹੁਮਤ ਹਾਸਲ ਕਰਕੇ ਸੱਤਾ ਵਿੱਚ ਆਵੇਗੀ ।ਇਸ ਮੌਕੇ ਉਨ੍ਹਾਂ ਨਾਲ ਓਐਸਡੀ ਰਵਿੰਦਰ ਸਿੰਘ ਟੁਰਨਾ, ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ, ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਸੋਹਣ ਲਾਲ ਗੁਰਨੇ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।