ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ(Punjab Election 2022) ਦੇ ਤਰੀਕ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭਖਦਾ ਨਜ਼ਰ ਆ ਰਿਹਾ ਹੈ। ਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਨੇ ਵਿੱਚ ਪੰਜਾਬ ਵਿੱਚ ਤਾਬੜਤੋੜ ਰੈਲੀਆਂ ਕਰਨ ਜਾ ਰਹ ਰਹੇ ਹਨ, ਉੱਥੇ ਹੀ ਚੋਣ ਪ੍ਰਚਾਰ (Election campaign) ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ(Arvind Kejriwal) ਦੇ ਪਤਨੀ ਸੁਨੀਤਾ ਕੇਜਰੀਵਾਲ(Sunita Kejriwal) ਤੀ ਬੇਟੀ ਹਰਸ਼ਿਤਾ ਕੇਜਰੀਵਾਲ(Harshita Kejriwal) ਵੀ ਮੈਦਾਨ ਵਿੱਚ ਉਤਰ ਰਹੀਆਂ ਹਨ। ਜੀ ਹਾਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੇਟੀ ਧੂਰੀ ‘ਚ ਭਗਵੰਤ ਮਾਨ(Bhagwant Mann) ਦੀ ਜਨ ਸਭਾ ‘ਚ ਸ਼ਾਮਲ ਹੋਣਗੇ।
ਆਮ ਆਦਮੀ ਪਾਰਟੀ(AAP) ਦੇ ਪੰਜਾਬ ਮੁੱਖ ਮੰਤਰੀ ਉਮੀਦਵਾਰ ਤੇ ਸੂਬਾ ਪ੍ਰਧਾਨ ਭਗਵੰਤ ਮਾਨ 11 ਫਰਵਰੀ ਨੂੰ ਧੂਰੀ ਵਿੱਚ ਔਰਤਾਂ ਨਾਲ ਗੱਲਬਾਤ ਕਰਨਗੇ। ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਮਹਿਲਾ ਸੰਵਾਦ ‘ਚ ਸ਼ਾਮਲ ਹੋਣਗੀਆਂ। ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵੀ ਭਗਵੰਤ ਮਾਨ ਦੀ ਮਾਂ ਅਤੇ ਭੈਣ ਨਾਲ ਚੋਣ ਪ੍ਰਚਾਰ ਕਰਨਗੇ।
ਭਗਵੰਤ ਮਾਨ ਸੰਗਰੂਰ ਸੰਸਦੀ ਸੀਟ ਤੋਂ ‘ਆਪ’ ਦੀ ਟਿਕਟ ‘ਤੇ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਧੂਰੀ ਵਿਧਾਨ ਸਭਾ ਹਲਕਾ ਸੰਗਰੂਰ ਜ਼ਿਲ੍ਹੇ ਵਿੱਚ ਪੈਂਦਾ ਹੈ। ਧੂਰੀ ਵਿਧਾਨ ਸਭਾ ਸੀਟ ਵਿੱਚ ਕੁੱਲ 74 ਪਿੰਡ ਹਨ।
ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਹੈ। ਇਸ ਵਾਰ ਕੁੱਲ 2.12 ਕਰੋੜ ਵੋਟਰ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 10086514 ਮਹਿਲਾ ਵੋਟਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 78.14 ਫੀਸਦੀ ਔਰਤਾਂ ਨੇ ਆਪਣੀ ਵੋਟ ਪਾਈ ਸੀ, ਜੋ ਮਰਦਾਂ ਨਾਲੋਂ 1.45 ਫੀਸਦੀ ਵੱਧ ਸੀ। ਇਸ ਵਾਰ ਵੀ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਵਿੱਚ ਔਰਤਾਂ ਵੱਲੋਂ ਵੱਧ ਵੋਟਾਂ ਪਾਉਣ ਦੀ ਕਿਆਸਰਾਈ ਕੀਤੀ ਜਾ ਰਹੀ ਹੈ।