*ਸਾਬਕਾ ਮੰਤਰੀ ਮਾਨ ਨੂੰ ਦੱਸਿਆ ਸਭ ਤੋਂ ਯੋਗ ਉਮੀਦਵਾਰ।
ਫਗਵਾੜਾ 10 ਫਰਵਰੀ ( ਰੀਤ ਪ੍ਰੀਤ ਪਾਲ ਸਿੰਘ ) ਫਗਵਾੜਾ ਵਿਧਾਨਸਭਾ ਹਲਕੇ ਤੋਂਂਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਨਾਮਧਾਰੀ ਸੰਪ੍ਰਦਾਇ ਨੇ ਉਨ੍ਹਾਂ ਨੂੰ ਹਲਕੇ ਵਿਚ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਫੈਸਲਾ ਨਾਮਧਾਰੀ ਧਰਮਸ਼ਾਲਾ ਚਾਚੋਕੀ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂਂ ਸਾਬਕਾ ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਐਚ.ਐਸ. ਹੰਸਪਾਲ ਨੇ ਕਿਹਾ ਕਿ ਸਾਬਕਾ ਮੰਤਰੀ ਮਾਨ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਦੀ ਨੁਮਾਇੰਦਗੀ ਕਰਨ ਲਈ ਸਭ ਤੋਂਂਤਜ਼ੁਰਬੇਕਾਰ ਅਤੇ ਯੋਗ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪ੍ਰਦਾਇ 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਮਾਨ ਨੂੰ ਦਿਲੋਂਂ ਸਮਰਥਨ ਦੇਵੇਗਾ। ਹੰਸਪਾਲ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਇੱਕ ਨਵੇਂਂ ਅਤੇ ਜੀਵੰਤ ਪੰਜਾਬ ਦੀ ਸਿਰਜਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂਂ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਆਧਾਰ ਹਨ, ਜਿਹਨਾਂ ਨੂੰ ਇਸ ਸਰਹੱਦੀ ਸੂਬੇ ਦੇ ਲੋਕਾਂ ਲਈ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ‘ਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ ਜੋ ਸਾਫ ਸੁਥਰੀ ਸ਼ਖਸੀਅਤ ਦੇ ਮਾਲਕ ਹਨ ਅਤੇ ਸੰਗਰੂਰ ਤੋਂ ਵਿਰੋਧੀ ਹਵਾ ਦੇ ਬਾਵਜੂਦ ਦੋ ਵਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ ਜੋ ਕਿ ਉਹਨਾਂ ਦੀ ਕਾਬਲੀਅਤ ਦੇ ਚਲਦਿਆਂ ਹੀ ਸੰਭਵ ਹੋਇਆ ਹੈ। ਇਸ ਦੌਰਾਨ ਮਾਨ ਨੇ ਹੰਸਪਾਲ ਅਤੇ ਸਮੁੱਚੀ ਨਾਮਧਾਰੀ ਸੰਪਰਦਾ ਦੇ ਸਹਿਯੋਗ ਲਈ ਧੰਨਵਾਦ ਕਰਦਿਆਂਂ ਕਿਹਾ ਕਿ ਉਹ ਸਦਾ ਰਿਣੀ ਰਹਿਣਗੇ। ਸਾਬਕਾ ਮੰਤਰੀ ਮਾਨ ਨੇ ਕਿਹਾ ਕਿ ਉਹ ਅੱਗੇ ਤੋਂਂ ਵੀ ਆਪਣਾ ਸਾਰਾ ਜੀਵਨ ਫਗਵਾੜਾ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਕਰਨਗੇ। ਉਨ੍ਹਾਂ ਐਚ.ਐਸ. ਹੰਸਪਾਲ ਨੂੰ ਭਰੋਸਾ ਦੁਆਇਆ ਕਿ ਉਹ ਨਾਮਧਾਰੀ ਸੰਪਰਦਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।