ਅਟਾਰੀ (PRV Desk) – ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗ਼ਰਮਾ ਗਿਆ ਹੈ। ਹਲਕਾ ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਭਗਵੰਤ ਮਾਨ ’ਤੇ ਹਮਲਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਕਿਸੇ ਸ਼ਖ਼ਸ ਨੇ ਉਨ੍ਹਾਂ ਦੇ ਮੂੰਹ ’ਤੇ ਵਗਾਹ ਕੇ ਕੋਈ ਚੀਜ਼ ਮਾਰ ਦਿੱਤੀ।
ਪੱਥਰ ਵੱਜਣ ਤੋਂ ਬਾਅਦ ਭਗਵੰਤ ਮਾਨ ਕੁਝ ਸਮੇਂ ਲਈ ਆਪਣੀ ਗੱਡੀ ਦੇ ਅੰਦਰ ਬੈਠ ਗਏ ਅਤੇ ਫਿਰ ਉਨ੍ਹਾਂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।
Source:
Image Courtesy- Kahani Online