ਆਦਮਪੁਰ 11ਫਰਵਰੀ (ਰਣਜੀਤ ਸਿੰਘ ਬੈਂਸ, ਕਰਮਵੀਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਆਦਮਪੁਰ ਦੀ ਦਾਣਾ ਮੰਡੀ ਵਿੱਚ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਦੇ ਹੱਕ ‘ਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਬਸਪਾ ਪਾਰਟੀ ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਕੇਜਰੀਵਾਲ ਅਤੇ ਬਾਦਲ ਲੋਕਾਂ ਨੂੰ ਝਾਂਸੇ ਵਿਚ ਲੈ ਕਿ ਵਿਕਾਸ ਦੇ ਨਾਂ ਤੇ ਭੋਲੇਭਾਲੇ ਲੋਕਾਂ ਨੂੰ ਠੱਗਣ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਦੇ ਰਾਜ ਵਿਚ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫੀਆ ਦਾ ਖਾਤਮਾ ਕੀਤਾ ਜਾ ਰਿਹਾ।
ਚੰਨੀ ਨੇ ਕਿਹਾ ਕਿ ਉਹਨਾਂ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਆਦਮਪੁਰ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਅਤੇ ਕਾਂਗਰਸ ਦੀ ਦੁਬਾਰਾ ਸਰਕਾਰ ਬਣਨ ਤੇ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਨੇ ਹਲਕਾ ਆਦਮਪੁਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਖਵਿੰਦਰ ਸਿੰਘ ਕੋਟਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ।ਇਸ ਮੌਕੇ ਪੰਜਾਬੀ ਫ਼ਿਲਮ ਸਟਾਰ ਯੋਗਰਾਜ ਸਿੰਘ, ਆਦਮਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕਮਲਜੀਤ ਸਿੰਘ ਲਾਲੀ, ਪਰਮਜੀਤ ਸਿੰਘ ਰਾਏਪੁਰ, ਗੁਰਦੀਪ ਸਿੰਘ ਪਰਹਾਰ, ਸੱਤਿਆ ਦੇਵੀ, ਰਣਜੀਤ ਸਿੰਘ ਰਾਣਾ ਸਫ਼ੀਪੁਰ, ਰਜੇਸ਼ ਅਗਰਵਾਲ, ਗਿਆਨ ਸਿੰਘ ਪ੍ਰਧਾਨ , ਸੰਨੀ ਗਿੱਲ, ਬਲਵੀਰ ਮੰਡੇਰ, ਹਰਦੀਪ ਸਿੰਘ ਸਰਪੰਚ ਮੰਡੇਰ, ਅਜੇ ਸ਼ਿੰਗਾਰੀ, ਪ੍ਰਧਾਨ ਦਰਸ਼ਨ ਸਿੰਘ ਕਰਵਲ, ਕਮਲਜੀਤ ਲਾਲੀ , ਅਮਰਜੀਤ ਦੀਪਾ, ਜਗਿੰਦਰ ਲੰਬੜਦਾਰ, ਰਜੇਸ਼ ਕੁਮਾਰ ਰਾਜੂ, ਸੁਰਿੰਦਰ ਕੁਮਾਰ,ਦਸ਼ਵਿੰਦਰ ਚਾਂਦ, ਕੁਲਵਿੰਦਰ ਸਰਪੰਚ ਬੋਲੀਨਾ, ਸਤਨਾਮ ਕਲਸੀ, ਬਲਬੀਰ ਸਿੰਘ ਨਾਜਕਾ ਸਮੇਤ ਬਹੁਤ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਹਾਜਰ ਸਨ।