ਸਾਬਕਾ ਸਰਪੰਚ ਸਮੇਤ ਦਰਜਨਾਂ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਡੇਰਾ ਬਾਬਾ ਨਾਨਕ, -(ਵਿਨੋਦ ਸੋਨੀ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਇਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਲਾਲੋਵਾਲ ਦੇ ਦਰਜਨਾਂ ਕਾਂਗਰਸੀ ਪਰਿਵਾਰਾਂ ਨੇ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਕਬੂਲਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਅੈਲਾਨ ਕਰ ਦਿੱਤਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਨੇ ਸਿਰ ਪਾਓ ਦੇ ਕੇ ਜੀ ਆਇਆਂ ਆਖਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਾਹਲੋਂ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਧੜਾ ਧੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਵਧੀਕੀਆਂ ਨੂੰ ਹੁਣ ਸਹਿਣ ਨਹੀਂ ਕੀਤਾ ਜਾਵੇਗਾ ਤੇ ਸਰਕਾਰ ਆਉਣ ਤੇ ਇਨ੍ਹਾਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਪ੍ਰੇਮ ਸਿੰਘ ਸਾਬਕਾ ਸਰਪੰਚ ਅਵਤਾਰ ਸਿੰਘ ਸਾਬਕਾ ਸਰਪੰਚ ਦੇਸ਼ੀ ਮੌਜੂਦਾ ਪੰਚਾਇਤ ਮੈਂਬਰ ਤਰਸੇਮ ਸਿੰਘ ਸ਼ਾਹਿਦ ਮਸੀਹ ਬਾਵਾ ਸਿੰਘ ਅਮਨਦੀਪ ਸਿੰਘ ਪਰਦੀਪ ਸਿੰਘ ਜੋਗਿੰਦਰ ਸਿੰਘ ਨਾਨਕ ਸਿੰਘ ਕੁਲਦੀਪ ਸਿੰਘ ਕੁਲਦੀਪ ਸਿੰਘ ਸ਼ੇਰਾ ਤੇ ਪਰਗਟ ਸਿੰਘ ਇਸ ਮੌਕੇ ਗੁਰਮੀਤ ਸਿੰਘ ਕੇਵਲ ਸਿੰਘ ਹਰਪਿੰਦਰ ਸਿੰਘ ਲਖਵਿੰਦਰ ਸਿੰਘ ਦਵਿੰਦਰ ਸਿੰਘ ਦਲਜੀਤ ਸਿੰਘ ਦੀਪਕ ਪੀਏ ਹਾਜ਼ਰ ਸਨ।