ਜੌੜੀਆਂ ਕਲਾਂ, ਕੁੰਜਰ ਤੇ ਮੀਆਂਕੋਟ ਤੋਂ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਡੇਰਾ ਬਾਬਾ ਨਾਨਕ,12 ਫ਼ਰਵਰੀ (ਵਿਨੋਦ ਸੋਨੀ ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਇਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਦੇ ਕਈ ਕਾਂਗਰਸੀ ਪਰਿਵਾਰਾਂ ਨੇ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਕਬੂਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਅੈਲਾਨ ਕਰ ਦਿੱਤਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਨੇ ਆਪਣੇ ਗ੍ਰਹਿ ਵਿਖੇ ਸਿਰ ਪਾਓ ਦੇ ਕੇ ਜੀ ਆਇਆਂ ਆਖਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਾਹਲੋਂ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਧੜਾ ਧੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਵਧੀਕੀਆਂ ਨੂੰ ਹੁਣ ਸਹਿਣ ਨਹੀਂ ਕੀਤਾ ਜਾਵੇਗਾ ਤੇ ਸਰਕਾਰ ਆਉਣ ਤੇ ਇਨ੍ਹਾਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਮੌਜੂਦਾ ਪੰਚਾਇਤ ਮੈਂਬਰ ਕੁਲਵੰਤ ਸਿੰਘ, ਮਹਿਕਜੋਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਸ਼ੋਤਮ ਲਾਲ, ਹੀਰਾ ਲਾਲ, ਲੰਬੜਦਾਰ, ਮਨੋਹਰ ਸਿੰਘ, ਮੁਸ਼ਤਾਕ ਮਸੀਹ ਭੋਜਰਾਜ, ਲਾਡੀ ਮਸੀਹ,ਦੀਪਕ ਕੋਹਲੀ,ਰਮੇਸ਼ ਕੋਹਲੀ,ਨਵਜੋਤ ਸਿੰਘ, ਜਗਦੀਸ਼ ਇਸ ਮੌਕੇ ਸੱਜਣ ਸਿੰਘ ਖਲੀਲਪੁਰ, ਮੱਖਣ ਸਿੰਘ ਸੈਕਟਰੀ, ਸੁਖਦੇਵ ਸਿੰਘ ਸੁੱਖਾ, ਹਰਜੀਤ ਸਿੰਘ ਸਾਬਕਾ ਸਰਪੰਚ, ਬਲਦੇਵ ਫੌਜੀ, ਸੁਖਵੰਤ ਮਸੀਹ,ਸਰਪੰਚ ਅਮਨਦੀਪ ਸਿੰਘ ,ਮਿਹਰ ਮਸੀਹ ਹੈਪੀ ਬੱਲ ਦੀਪਕ ਪੀਏ ਦਵਿੰਦਰ ਸਿੰਘ,ਗੁਰਮੀਤ ਸਿੰਘ,ਸੁਖਵਿੰਦਰ ਸਿੰਘ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।