Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸ਼ਹੀਦ ਗੁਰਬਾਜ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

admin by admin
February 12, 2022
in National
Reading Time: 1 min read
0
Share on FacebookShare on TwitterWhatsapp

ਤਹਿਸੀਲਦਾਰ ਜਸਕਰਨ ਸਿੰਘ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਪਰਿਵਾਰ ਨਾਲ ਦੁੱਖ ਵੰਡਾਇਆ

ਬਟਾਲਾ, (ਰਛਪਾਲ ਸਿੰਘ ) – ਅਰੁਣਾਚਲ ਪ੍ਰਦੇਸ਼ ਦੀ ਭਾਰਤ-ਚੀਨ ਸਰਹੱਦ ’ਤੇ ਭਾਰਤੀ ਫੌਜ ਦੇ ਜਵਾਨ ਗੁਰਬਾਜ ਸਿੰਘ ਜਿਸਦੀ ਬੀਤੇ ਦਿਨੀ ਬਰਫੀਲੇ ਤੂਫਾਨ ਦੀ ਚਪੇਟ ਵਿੱਚ ਆਉਣ ਕਾਰਨ ਸ਼ਹਾਦਤ ਹੋ ਗਈ ਸੀ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਉਸਦੇ ਪਿੰਡ ਮਸਾਣੀਆਂ ਵਿਖੇ ਕਰ ਦਿੱਤਾ ਗਿਆ। ਅੱਜ ਬਾਅਦ ਦੁਪਹਿਰ ਜਦੋਂ ਸ਼ਹੀਦ ਗੁਰਬਾਜ ਸਿੰਘ ਦੀ ਦੇਹ ਪਿੰਡ ਮਸਾਣੀਆਂ ਪਹੁੰਚੀ ਤਾਂ ਪਿੰਡ ਦੇ ਨੌਜਵਾਨਾਂ ਨੇ ‘ਸ਼ਹੀਦ ਗੁਰਬਾਜ ਸਿੰਘ ਅਮਰ ਰਹੇ’ ਦੇ ਅਕਾਸ਼ ਗੂੰਜਾਊ ਨਾਹਰੇ ਲਗਾਏ।

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਸ਼ਹੀਦ ਗੁਰਬਾਜ ਸਿੰਘ ਦੇ ਅੰਤਿਮ ਸਸਕਾਰ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਤਰਫੋਂ ਤਹਿਸੀਲਦਾਰ ਬਟਾਲਾ ਜਰਕਰਨ ਸਿੰਘ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤਹਿਸੀਲਦਾਰ ਬਟਾਲਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਅਤੇ ਨਾਲ ਹੀ ਉਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀ ਨੀਤੀ ਤਹਿਤ ਸ਼ਹੀਦ ਦੇ ਪਰਿਵਾਰ ਦੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਵੱਲੋਂ ਵੀ ਸ਼ਹੀਦ ਗੁਰਬਾਜ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਪਿੰਡ ਮਸਾਣੀਆਂ ਦੇ ਵਸਨੀਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਸ਼ਹੀਦ ਨੂੰ ਸਿਜਦਾ ਕੀਤਾ।

ਸ਼ਹੀਦ ਗੁਰਬਾਜ ਸਿੰਘ ਦੇ ਸਸਕਾਰ ਮੌਕੇ ਭਾਰਤੀ ਫੌਜ ਦੇ ਜਵਾਨਾਂ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉੱਲਟੇ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੀ ਚਿਖਾ ਨੂੰ ਅਗਨੀ ਉਸਦੇ ਪਿਤਾ ਗੁਰਮੀਤ ਸਿੰਘ ਨੇ ਦਿਖਾਈ।

ਪਿੰਡ ਮਸਾਣੀਆਂ ਦੇ ਵਸਨੀਕ ਹਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਗੁਰਬਾਜ ਸਿੰਘ ਪੁੱਤਰ ਗੁਰਮੀਤ ਸਿੰਘ 3 ਸਾਲ ਪਹਿਲਾਂ ਹੀ ਫ਼ੌਜ ’ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਅਰੁਣਾਚਲ ਪ੍ਰਦੇਸ ਦੀ ਭਾਰਤ ਚੀਨ ਸਰਹੱਦ ’ਤੇ ਤਾਇਨਾਤ ਭਾਰਤੀ ਫ਼ੌਜ ਦੀ 62 ਮੀਡੀਅਮ ਫੀਲਡ ਰੈਜੀਮੈਂਟ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਉਨਾਂ ਦੱਸਿਆ ਕਿ 6 ਫਰਵਰੀ ਨੂੰ ਅਰੁਣਾਚਲ ਪ੍ਰਦੇਸ ਦੀ ਭਾਰਤ-ਚੀਨ ਸਰਹੱਦ ’ਤੇ ਗਸਤ ਦੌਰਾਨ ਇਸ ਰੈਜੀਮੈਂਟ ਦੇ 7 ਜਵਾਨ ਬਰਫੀਲੇ ਤੂਫਾਨ ਦੀ ਲਪੇਟ ’ਚ ਆ ਗਏ ਸਨ ਅਤੇ ਬਰਫ ਦੇ ਤੋਦਿਆਂ ਹੇਠ ਦੱਬਣ ਕਾਰਨ ਗੁਰਬਾਜ ਸਿੰਘ ਸ਼ਹੀਦ ਹੋ ਗਿਆ ਸੀ। ਉਨਾਂ ਕਿਹਾ ਕਿ ਸਾਨੂੰ ਆਪਣੇ ਪਿੰਡ ਦੇ ਬਹਾਦਰ ਜਵਾਨ ਗੁਰਬਾਜ ਸਿੰਘ ਉੱਪਰ ਬਹੁਤ ਫਖਰ ਹੈ ਅਤੇ ਦੇਸ਼ ਖਾਤਰ ਆਪਣੀ ਜਾਨ ਵਾਰਨ ਵਾਲਾ ਗੁਰਬਾਜ ਸਿੰਘ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਸੂਬੇ ਦੇ ਲੋਕ ‘ਆਪ’ ਦੇ ਭਰਮ ਭੁਲੇਖੇ ਦੂਰ ਕਰਨ ਲਈ ਤਿਆਰ: ਸਿੱਧੂ ਮੂਸੇਵਾਲਾ 

Next Post

ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਘੋਗਾ ਦੇ ਚਾਰ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਚ ਸ਼ਾਮਲ

admin

admin

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)