ਫਤਹਿਗਡ਼੍ਹ ਚੂਡ਼ੀਆਂ-(ਮਨਜੀਤ ਸਿੰਘ ਤਲਵੰਡੀ ) – ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਆਉਂਦੇ ਪਿੰਡ ਘੋਗਾ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਬੜਾ ਵੱਡਾ ਝਟਕਾ ਲੱਗਾ ਜਦ ਚਾਰ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ l ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁੱਡੂ ਸੇਠ ਅਤੇ ਐਮਸੀ ਜਰਮਨਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਘੋਗਾ ਤੋਂ ਅਜੀਤ ਸਿੰਘ ਬੋਪਾਰਾਏ ਅਤੇ ਉਨ੍ਹਾਂ ਦੇ ਚਾਰ ਭਰਾਵਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋਏ l ਕਾਂਗਰਸ ਵਿੱਚ ਸ਼ਾਮਲ ਹੋਣ ਉਪਰੰਤ ਅਜੀਤ ਸਿੰਘ ਘੋਗਾ ਨੇ ਕਿਹਾ ਕਿ ਆਪਣੇ ਪਿੰਡ ਤੋਂ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ ਅਤੇ ਪੰਜਾਬ ਵਿਚ ਸਰਕਾਰ ਕਾਂਗਰਸ ਦੀ ਹੋਵੇਗੀ l ਅਜੀਤ ਸਿੰਘ ਘੋਗਾ ਦੇ ਨਾਲ ਤਰਸੇਮ ਸਿੰਘ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਗੋਪਾਲ ਸਿੰਘ ਭੰਮਰਾ ਸੂਰਤਾ ਸਿੰਘ ਬੋਪਾਰਾਏ ਅਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।