ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼
ਕਪੂਰਥਲਾ 12 ਫਰਵਰੀ (ਕੌੜਾ) – ਕਾਂਗਰਸ ਉਮੀਦਵਾਰ ਦੇ ਸਮਰਥਕਾਂ ਵੱਲੋਂ ਚੋਣ ਦੌਰਾਨ ਭਾਜਪਾ ਉਮੀਦਵਾਰ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਚੋਣਾਂ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਹੋਣ ਦੇ ਆਸਾਰ ਨਹੀਂ ਹਨ। ਇਹ ਗੱਲ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਉਮੀਦਵਾਰ ਭਾਰਤੀ ਜਨਤਾ ਪਾਰਟੀ ਨੇ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਿਚਲੇ ਕੁਝ ਅਧਿਕਾਰੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਦਬਾਅ ਹੇਠ ਕੰਮ ਕਰ ਰਹੇ ਹਨ ।
ਇਸ ਲਈ ਚੋਣ ਕਮਿਸ਼ਨ ਨੂੰ ਇਨ੍ਹਾਂ ਅਧਿਕਾਰੀਆਂ ਦਾ ਚੋਣਾਂ ਤੋਂ ਪਹਿਲਾਂ ਤਬਾਦਲਾ ਕਰਨਾ ਚਾਹੀਦਾ ਹੈ ,ਤਾਂ ਜੋ ਲੋਕ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ । ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕਪੂਰਥਲਾ ਹਲਕੇ ਦੇ ਲੋਕ ਕਾਂਗਰਸ ਵਿਧਾਇਕਾਂ ਦੀ ਕਾਰਗੁਜ਼ਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ। ਹਲਕੇ ਦੇ ਲੋਕ ਬਦਲਾਅ ਚਾਹੁੰਦੇ ਹਨ ਤੇ ਭਾਜਪਾ ਇਸ ਬਦਲਾਅ ਦੌਰਾਨ ਜਿੱਤ ਹਾਸਲ ਕਰੇਗੀ ਤੇ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਚ ਭਾਜਪਾ ਦੀ ਸਰਕਾਰ ਬਣਨ ਤੇ ਜਿਥੇ ਕਪੂਰਥਲਾ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ। ਉੱਥੇ ਪੰਜਾਬ ਦੀਆਂ ਬਹੁਤ ਸਾਰੀਆਂ ਮੰਗਾਂ ਹੱਲ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਨੂੰ ਵੱਡੇ ਫ਼ਰਕ ਨਾਲ ਪਛਾੜ ਕੇ ਜਿੱਤ ਹਾਸਲ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਲੋਕਾਂ ਨੇ ਇਸ ਵਾਰ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਤੇ ਭਾਜਪਾ ਦੇ ਸੂਬਾਈ ਆਗੂ ਪ੍ਰਸ਼ੋਤਮ ਪਾਸੀ, ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ , ਮਨੂ ਧੀਰ, ਜ਼ਿਲ੍ਹਾ ਪ੍ਰਧਾਨ ਰਜੇਸ਼ ਪਾਸੀ, ਜਗਦੱਤ ਐਰੀ, ਪਵਨ ਧੀਰ ,ਚੇਤਨ ਸੂਰੀ, ਡਾ ਰਣਬੀਰ ਕੌਸ਼ਲ , ਰਾਕੇਸ਼ ਗੁਪਤਾ, ਸੰਨੀ ਬੈਂਸ ਤੇ ਹੋਰ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਕੈਪਸ਼ਨ- ਭਾਜਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਕਪੂਰਥਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਪ੍ਰਸ਼ੋਤਮ ਪਾਸੀ ਸ਼ਾਮ ਸੁੰਦਰ ਅਗਰਵਾਲ ਉਮੇਸ਼ ਸ਼ਾਰਦਾ ਮਨੂੰ ਤੀਰ ਚੇਤਨ ਸੂਰੀ ਜਗਤ ਐਰੀ ਤੇ ਹੋਰ ਆਗੂ