ਫਗਵਾੜਾ 11 ਫਰਵਰੀ (ਰੀਤ ਪ੍ਰੀਤ ਪਾਲ ਸਿੰਘ )
ਫਗਵਾੜੇ ਵਿਖੇ ਨਾਮਧਾਰੀ ਸਮੂਹ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸ੍ਰੀ ਭੈਣੀ ਸਾਹਿਬ ਤੋਂ ਸੂਬਾ ਬਲਵਿੰਦਰ ਸਿੰਘ ਝੱਲ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਸਮੇਂ ਇਹ ਫੈਸਲਾ ਲਿਆ ਗਿਆ ਕੇ ਸਮੂਹ ਨਾਮਧਾਰੀ ਸੰਗਤ ਕਾਂਗਰਸ ਪਾਰਟੀ ਨੂੰ ਵੋਟ ਪਾਏਗੀ। ਅਤੇ ਫਗਵਾੜੇ ਦੀ ਸਮੂਹ ਨਾਮਧਾਰੀ ਸੰਗਤ ਫਗਵਾੜਾ ਤੋ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ। ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੂਹ ਨਾਮਧਾਰੀ ਸੰਗਤ ਦਾ ਧੰਨਵਾਦ ਕੀਤਾ