ਜਲੰਧਰ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਨੇ ਸੋਮਵਾਰ ਨੂੰ ਭਾਜਪਾ ਵਿਚ ਸ਼ਮੂਲੀਅਤ ਕਰ ਲਈ। ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਤੇ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜਾਇਸਵਾਲ ਨੇ ਮਨੀਸ਼ਾ ਗੁਲਾਟੀ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਮਨੀਸ਼ਾ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਮੰਨਿਆ ਜਾਂਦਾ ਹੈ। ਉਸ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਖ਼ੁਲਾਸਾ ਖ਼ੁਦ ਮੋਨਾ ਜਾਇਸਵਾਲ ਨੇ ਆਪਣੇ ਫੇਸਬੁਕ ਪੇਜ ‘ਤੇ ਕੀਤਾ ਹੈ।