ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਭਾਜਪਾ ਉਮੀਦਵਾਰ ਨਵਨੀਤ ਸਿੰਘ ਸ਼ਫੀਪੁਰ ਦੀ ਚੋਣ ਮੁਹਿੰਮ ਨੂੰ ਅੱਜ ਵੱਡਾ ਸਮਰਥਨ ਮਿਲਿਆ ਹੈ। ਇਸ ਚੋਣ ਮੁਹਿੰਮ ’ਚ ਜ਼ਿਲ੍ਹਾ ਤਰਨਤਾਰਨ ਤੋਂ ਟਕਸਾਲੀ ਅਕਾਲੀ ਆਗੂ ਪ੍ਰੇਮ ਸਿੰਘ ਲਾਲਪੁਰਾ ਦੇ ਪੁੱਤਰ ਦਲਜੀਤ ਸਿੰਘ ਲਾਲਪੁਰ ਅਤੇ ਪਰਮਜੀਤ ਸਿੰਘ ਸੰਧੂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ’ਚ ਸ਼ਾਮਲ ਹੋ ਗਏ। ਉਕਤ ਦੋਵੇਂ ਭਰਾਵਾਂ ਨੂੰ ਭਾਜਪਾ ’ਚ ਸ਼ਾਮਲ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ‘ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ