Punjab Election 2022: ਵਾਰਾਣਸੀ ‘ਚ ਗੁਰੂ ਰਵਿਦਾਸ ਜੀ ਦੇ ਮੰਦਿਰ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਲੰਗਰ ਦੀ ਸੇਵਾ ਕੀਤੀ। ਉਹ ਪੰਗਤ ਵਿਚ ਬੈਠੀ ਸੰਗਤ ਨੂੰ ਲੰਗਰ ਵਰਤਾ ਰਹੇ ਹਨ।
ਉਨ੍ਹਾਂ ਨੇ ਸ੍ਰੀ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਕਾਂਗਰਸੀ ਨੇਤਾਵਾਂ ਨੇ ਧਾਮ ’ਤੇ ਸੰਗਤ ਨੂੰ ਲੰਗਰ ਵੀ ਵਰਤਾਇਆ।
ਇਸ ਤੋਂ ਪਹਿਲਾਂ ਗੁਰੂ ਰਵੀਦਾਸ ਜੀ (Guru Ravidas Jayanti) ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਆਪਣੀ ਸ਼ਰਧਾ ਭੇਂਟ ਕਰਨ ਲਈ ਵਾਰਾਣਸੀ ਪੁੱਜੇ। ਉਨ੍ਹਾਂ ਨੇ ਗੁਰੂ ਰਵੀਦਾਸ ਜੈਯੰਤੀ ਦੇ ਜਨਮ ਅਸਥਾਨ ‘ਤੇ ਮੱਥਾ ਟੇਕ ਕੇ ਸ਼ਰਧਾ ਭੇਂਟ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਬੁੱਧਵਾਰ ਵਾਰਾਣਸੀ ਲਈ ਰਵਾਨਾ ਹੋਏ। ਇਥੇ ਜਨਮ ਅਸਥਾਨ ‘ਤੇ ਲਾਏ ਗਏ ਮੇਲੇ ਵਿੱਚ ਚੰਨੀ ਵੱਲੋਂ ਗੁਰੂ ਰਵੀਦਾਸ ਜੀ ਨੂੰ ਸ਼ਰਧਾ ਭੇਂਟ ਕਰਨ ਲਈ ਇੱਕ ਕਿੱਲੋਮੀਟਰ ਦਾ ਪੈਦਲ ਸਫਰ ਕੀਤਾ ਗਿਆ।