ਲੁਧਿਆਣਾ : ਚੋਣਾਂ ਦਰਮਿਆਨ ਹਿੰਦੂ ਰਾਗ ਅਲਾਪਣ ਵਾਲੇ ਆਈਐਸਆਈ ਦੇ ਹੱਥਾਂ ਵਿੱਚ ਖੇਡਣ ਵਾਲੇ ਏਜੰਟ ਹਨ ਅਤੇ ਇਹ ਪੰਜਾਬ ਦੇ ਅਸਲ ਮੁੱਦਿਆਂ ਨੂੰ ਇਕ ਸਾਜ਼ਿਸ਼ ਤਹਿਤ ਖਤਮ ਕਰਨ ਦੀ ਇਕ ਕੋਝੀ ਚਾਲ ਚੱਲ ਰਹੇ ਹਨ ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪ੍ਰੈੱਸ ਮਿਲਣੀ ਦੌਰਾਨ ਬੋਲਦਿਆਂ ਕੀਤਾ ਮਨੀਸ਼ ਤਿਵਾੜੀ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੁਰੱਖਿਆ ਏਜੰਸੀਆਂ ਉੱਤੇ ਲਗਾਏ ਗਏ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਕਿਹਾ ਕਿ ਜੇਕਰ ਇਸ ਦੇ ਕੋਈ ਸਬੂਤ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਪੇਸ਼ ਕਰਨਾ ਚਾਹੀਦਾ ਹੈ ।
ਉਨ੍ਹਾਂ ਕੇਜਰੀਵਾਲ ਦੇ ਐੱਸ ਵਾਈ ਐੱਲ ਨਹਿਰ ਦੇ ਮੁੱਦੇ ਉਪਰ ਦਿੱਤੇ ਗਏ ਬਿਆਨ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਇਹ ਮਸਲਾ ਪੰਜਾਬ ਲਈ ਬਹੁਤ ਹੀ ਨਾਜ਼ੁਕ ਮਸਲਾ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਬਾਰੇ ਲੜਾਈ ਲੜੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕੇਜਰੀਵਾਲ ਲਈ ਇਸ ਨੂੰ ਸਮਝਣ ਵਿੱਚ ਹੀ ਪੰਜ ਸਾਲ ਲੱਗ ਜਾਣਗੇ ਹਿੰਦੂ ਮੁੱਖ ਮੰਤਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਿੰਦੂ ਅਤੇ ਸਿੱਖਾਂ ਵਿਚਾਲੇ ਨੂੰਹ ਮਾਸ ਦੀ ਸਾਂਝ ਹੈ ਪਰ ਚੋਣਾਂ ਦਰਮਿਆਨ ਹਿੰਦੂ ਹਿੰਦੂ ਰਾਗ ਅਲਾਪ ਕੇ ਜਿੱਥੇ ਪੰਜਾਬ ਦੇ ਭਾਈਚਾਰੇ ਨੂੰ ਸੰਨ੍ਹ ਲਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਉੱਥੇ ਹੀ ਸਰਹੱਦੀ ਸੂਬੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਧਰਮ ਦੇ ਨਾਮ ਉੱਪਰ ਸਿਆਸਤ ਕਰਕੇ ਸੱਤਾ ਹਾਸਲ ਕਰਨ ਵਾਲੇ ਦੇਸ਼ ਦੇ ਵਿਕਾਸ ਤੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਲਗਾ ਰਹੇ ਹਨ ਮੌਜੂਦਾ ਸਮੇਂ ਸਿਆਸਤ ਵਿੱਚ ਸੌੜੀ ਸੋਚ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਪਾਰਟੀ ਛੱਡ ਕੇ ਜਾਣ ਵਾਲਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਨਾਲ ਬੇਸ਼ੱਕ ਪਾਰਟੀ ਦਾ ਨੁਕਸਾਨ ਹੁੰਦਾ ਹੈ ਪਰ ਅਜਿਹਾ ਕਰਨ ਵਾਲਿਆਂ ਦੀ ਕੋਈ ਵਿਚਾਰ ਧਾਰਾ ਨਹੀਂ ਹੁੰਦੀ ਸਗੋਂ ਕਿ ਮਹੱਤਵ ਕੱਛਾ ਹੁੰਦੀ ਹੈ ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕਈ ਵਾਰ ਰਾਜ ਸਭਾ ਸੀਟ ਦੀ ਕੁੱਤੇ ਝਾਕ ਵੱਡੇ ਆਗੂਆਂ ਨੂੰ ਪਾਰਟੀ ਬਦਲਣ ਲਈ ਮਜਬੂਰ ਕਰ ਦਿੰਦੀ ਹੈ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਦੀਕੀਆਂ ਬਾਰੇ ਪੁੱਛੇ ਜਾਣ ਤੇ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਨਿਜੀ ਤੌਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਇੱਜ਼ਤ ਕਰਦੇ ਹਨ ਪਰ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁਡ਼ਿਆ ਹੋਇਆ ਹੈ ਤੇ ਕਾਂਗਰਸ ਪਾਰਟੀ ਵਿੱਚ ਉਹ ਹਿੱਸੇਦਾਰ ਹਨ ਕਿਰਾਏਦਾਰ ਨਹੀਂ ਕਿਉਂਕਿ ਕਾਂਗਰਸ ਪਾਰਟੀ ਦੀ ਸੋਚ ਧਰਮ ਨਿਰਪੱਖਤਾ ਦੇਸ਼ ਦੀ ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਹੈ ਚੋਣਾਂ ਦੌਰਾਨ ਮੁਫ਼ਤ ਸੁਗਾਤਾਂ ਵੰਡਣ ਬਾਰੇ ਪੁੱਛੇ ਗਏ ਸਵਾਲ ਤੇ ਮਨੀਸ਼ ਤਿਵਾੜੀ ਨੇ ਕਿਹਾ ਕਿ ਇੱਕੀ ਫਰਵਰੀ ਤੋਂ ਬਾਅਦ ਮੁਫ਼ਤ ਸੁਗਾਤਾਂ ਵੰਡਣ ਵਾਲਿਆਂ ਨੇ ਖਜ਼ਾਨਾ ਖਾਲੀ ਹੋਣ ਦੀ ਗੱਲ ਕਹਿਣੀ ਸ਼ੁਰੂ ਕਰ ਦੇਣੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਵਲ ਮੁਫ਼ਤ ਸੌਗਾਤਾਂ ਦੀ ਨਹੀਂ ਸਗੋਂ ਪੰਜਾਬ ਦੇ ਅਸਲ ਮੁੱਦਿਆਂ ਉੱਤੇ ਗੰਭੀਰਤਾ ਨਾਲ ਕੰਮ ਕਰਨ ਦੀ ਹੈ ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਪੰਜਾਬ ਦੇ ਪੰਜ ਮੁੱਖ ਮੁੱਦੇ ਹਨ ਜਿਨ੍ਹਾਂ ਉੱਪਰ ਕੋਈ ਵੀ ਪਾਰਟੀ ਨਹੀਂ ਬੋਲ ਰਹੀ ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਪੰਜਾਬ ਦੇ ਸਿਰ ਉੱਪਰ ਚੜ੍ਹਿਆ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਜਿਸ ਬਾਰੇ ਕੋਈ ਵੀ ਪਾਰਟੀ ਨਹੀਂ ਬੋਲ ਰਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਦੇ ਮੁੱਦੇ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਖੇਤੀ ਲਗਾਤਾਰ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਖੇਤਰ ਵਿੱਚ ਵੀ ਨਵੇਂ ਵਿਕਾਸ ਦੀ ਬਹੁਤ ਲੋੜ ਹੈ ਕਿਉਂਕਿ ਮੌਜੂਦਾ ਸਮੇਂ ਵਿਚ ਰੋਬੋਟਿਕ ਤਕਨੀਕਾਂ ਤੇ ਹੋਰ ਵਿਕਸਿਤ ਉਦਯੋਗ ਸਥਾਪਤ ਕਰਨੇ ਬਹੁਤ ਜ਼ਰੂਰੀ ਹਨ ਕਿਉਂਕਿ ਲਗਾਤਾਰ ਨੌਜਵਾਨਾਂ ਦੇ ਬਾਹਰ ਜਾਣ ਦੇ ਵਧ ਰਹੇ ਰੁਝਾਨ ਕਾਰਨ ਯੁਵਾ ਸ਼ਕਤੀ ਦੀ ਕਮੀ ਹੋ ਰਹੀ ਹੈ ਲਗਾਤਾਰ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਿਰ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀ ਤਕਨੀਕਾਂ ਵਿੱਚ ਵੀ ਸੁਧਾਰ ਦੀ ਬਹੁਤ ਲੋੜ ਹੈ