ਆਦਮਪੁਰ 16 ਫਰਵਰੀ (ਰਣਜੀਤ ਸਿੰਘ ਬੈਂਸ,ਕਰਮਵੀਰ ਸਿੰਘ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕੰਦੋਲਾ ਵਿਖੇ ਸਮੂਹ ਨਗਰ ਨਿਵਾਸੀਆਂ, ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੌਰਾਨ ਸੰਗਤਾ ਪਾਲਕੀ ਸਾਹਿਬ ਦੇ ਨਾਲ ਨਾਲ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਕੀਰਤਨੀ ਜਥੇ ਵਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਸ਼੍ਰੀ ਗੁਰੂ ਰਵਿਦਾਸ ਗੁਰਦੁਆਰੇ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਵੱਖ-ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਮੌਕੇ ਹਰੇਕ ਪੜਾਅ ‘ਤੇ ਸੰਗਤਾਂ ਵਲੋਂ ਚਾਹ ਪਕੌੜੇ ਤੇ ਫੱਲ ਫਰੂਟ ਦੇ ਲੰਗਰ ਲਗਾਏ ਗਏ। ਇਸ ਮੌਕੇ ਸਮੂਹ ਪਿੰਡ ਵਾਸੀ ਸੰਗਤਾ ਦੇ ਰੂਪ ਹਾਜਰ ਸਨ।