ਨਵਾਂਸ਼ਹਿਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਸਿਆਲਾ ਵਿਖੇ ਪਿਛਲੇ ਤਿੰਨ ਸਾਲਾਂ ਤੋਂ ਬੰਦ ਪਏ ਰੇਲਵੇ ਫਾਟਕ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਜਾਰੀ ਰੋਸ ਧਰਨੇ ਤੋਂ ਬਾਅਦ ਅੱਜ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਵੱਲੋਂ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਦਾ ਪੂਰਨ ਤੌਰ ਤੇ ਬਾਈਕਾਟ ਕਰ ਦਿੱਤਾ ਗਿਆ ਹੈ। ਅੱਜ ਸਵੇਰ ਤੋਂ ਬਾਅਦ ਦੁਪਹਿਰ ਤਕ ਕੋਈ ਵੀ ਪਿੰਡ ਵਾਸੀ ਆਪਣੀ ਵੋਟ ਪਾਉਣ ਲਈ ਪਿੰਡ ਦੇ ਸਰਕਾਰੀ ਸਕੂਲ ਵਿਖੇ ਨਹੀਂ ਪਹੁੰਚਿਆਂ।ਲੋਕਾਂ ਦੇ ਰੋਸ ਨੂੰ ਦੇਖਦਿਆਂ ਵੱਖ ਵੱਖ ਪਾਰਟੀ ਦੇ ਲੀਡਰਾਂ ਨੇ ਲੋਕਾਂ ਨੂੰ ਭਰੋਸਾ ਦੇ ਕੇ ਮਸਲਾ ਹੱਲ ਕਰਵਾਉਣ ਦੀ ਗੱਲ ਕਹੀ ਪਰ ਲੋਕਾਂ ਨੇ ਇਸ ਭਰੋਸੇ ਨੂੰ ਨਜ਼ਰ ਅੰਦਾਜ ਕਰਦੇ ਹੋਏ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰ ਦਿੱਤਾ ਗਿਆ। ਬਾਅਦ ਦੁਪਹਿਰ 2 ਵਜੇ ਤੱਕ 0 ਫ਼ੀਸਦੀ ਪੋਲਿੰਗ ਹੋਈ ਸੀ। ਜ਼ਿਕਰਯੋਗ ਹੈ ਕਿ ਇਸ ਪਿੰਡ ਵਿਚ ਕਰੀਬ 1100 ਵੋਟਰ ਹਨ ਜਿਨ੍ਹਾਂ ਵਿਚੋਂ 950 ਦੇ ਕਰੀਬ ਵੋਟਰ ਪੋਲਿੰਗ ਕਰਦੇ ਸਨ। ਇਸ ਦੌਰਾਨ ਨੰਬਰਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਸਾਰੇ ਪਿੰਡ ਵਾਸੀ ਰੇਲਵੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਰਨਾ ਲਾਈ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਰੇਲਵੇ ਵੱਲੋਂ ਬੰਦ ਕੀਤਾ ਗਿਆ ਪਿੰਡ ਬਸਿਆਲਾ ਦਾ ਫਾਟਕ ਖੋਲ੍ਹਿਆ ਜਾਵੇ ਫਿਰ ਕੋਈ ਗੱਲਬਾਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਡੀਸੀ ਹੁਸ਼ਿਆਰਪੁਰ, ਐੱਸਡੀਐਮ ਗੜ੍ਹਸ਼ੰਕਰ, ਸਾਬਕਾ ਐਮਪੀ ਅਵਿਨਾਸ਼ ਰਾਏ ਖੰਨਾ ਸਮੇਤ ਰੇਲਵੇ ਵਿਭਾਗ ਦੇ ਅਫ਼ਸਰਾਂ ਅਤੇ ਰੇਲਵੇ ਮੰਤਰੀ ਤਕ ਨੂੰ ਪੱਤਰ ਅਤੇ ਮੇਲ ਰਾਹੀਂ ਇਸ ਫਾਟਕ ਨੂੰ ਖੋਲ੍ਹਣ ਦੀ ਮੰਗ ਕਰਨ ਤੋਂ ਬਾਅਦ ਵੀ ਫਾਟਕ ਖੋਲ੍ਹਣ ਦਾ ਨਾਂਅ ਨਹੀਂ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫਾਟਕ ਦੇ ਬੰਦ ਹੋਣ ਕਾਰਨ ਲੋਕਾਂ ਨੂੰ ਦੂਰ ਦਰਾਜ ਦੇ ਪਿੰਡਾਂ ਵਿਚੋਂ ਹੋ ਕੇ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਵੱਲ ਲੰਘਣਾ ਪੈਂਦਾ ਹੈ।