ਵਿਧਾਨਸਭਾ ਚੋਣਾਂ ਦੇ ਨਤੀਜ਼ੇ ਭਾਵੇਂ 10 ਮਾਰਚ ਨੂੰ ਆਉਣੇ ਹਨ ਪਰ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ਵਿਖੇ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਉਪਰ ਹਮਲਾ ਕੀਤਾ ਗਿਆ ਹੈ ਅਤੇ ਘਰ ਦੇ ਉਪਰ ਪੱਧਰਾਵ ਕੀਤਾ ਗਿਆ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਆਰੋਪ ਲਗਾਏ ਹਨ ਅਤੇ ਮੌਕੇ ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀਡ਼ਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਘਰ ਉਪਰ ਪਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੁਲਸ ਨੇ ਰਾਜਨੀਤਿਕ ਸ਼ਹਿ ਉੱਪਰ ਉਨ੍ਹਾਂ ਉੱਪਰ ਹੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਵੀ ਪੁਲੀਸ ਢਿੱਲੀ ਕਾਰਵਾਈ ਕਰ ਰਹੀ ਹੈ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
ਬਾਈਟ::– ਦਲਜੀਤ ਕੌਰ (ਪੀੜਤ ਮਹਿਲਾ ਅਤੇ ਆਪ ਵਰਕਰ)
ਸ਼ਮਸ਼ੇਰ ਸਿੰਘ(ਉਮੀਦਵਾਰ ਆਮ ਆਦਮੀ ਪਾਰਟੀ)
ਘਟਨਾ ਦਾ ਜਾਇਜ਼ਾ ਲੈਣ ਦੇ ਲਈ ਮੌਕੇ ਤੇ ਪਹੁੰਚੇ ਐੱਸਐੱਚਓ ਦੀਨਾਨਗਰ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਇਹ ਹਮਲਾ ਚੋਣਾਂ ਦੀ ਰੰਜਿਸ਼ ਨੂੰ ਲੈਕੇ ਹੋਇਆ ਹੈ ਜਦੋਂ ਚੌਂਤੀ ਚੋਣਾਂ ਵਾਲੇ ਦਿਨ ਵੀ ਇਨ੍ਹਾਂ ਦਾ ਆਪਸ ਵਿਚ ਟਕਰਾਅ ਹੋਇਆ ਸੀ ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਕਾਂਗਰਸੀ ਸਰਪੰਚ ਹਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਉੱਪਰ ਆਰੋਪ ਲਗਾਏ ਗਏ ਹਨ ਅਤੇ ਇਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ
ਮਨਦੀਪ ਸਲਗੋਤਰਾ (ਐੱਸਐੱਚਓ ਦੀਨਾਨਗਰ)