ਗੁਰਦਾਸਪੁਰ, 5 ਮਾਰਚ (ਅੰਸ਼ੂ ਸ਼ਰਮਾ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਵਲੋਂ ਦੋਰਾਗਲਾ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਇੱਕ ਮੈਂਬਰ , ਇੱਕ ਮੈਂਬਰ ਦੀ ਲੈਣ ਦੀ ਵਿਧੀ ਖਤਮ ਕਰਕੇ ਬਾਹਰਲੇ ਰਾਜਾਂ ਦੇ ਮੈਂਬਰ ਚੁਣਨ ਤੇ ਪੰਜਾਬ ਤੇ ਹਰਿਆਣਾ ਦਾ ਅਧਿਕਾਰ ਖਤਮ ਕਰਨ ਦੇ ਵਿਰੋਧ ਵਿੱਚ । ਕਿਸਾਨ ਆਗੂਆਂ ਵਲੋਂ ਮੰਗ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀ ਧਰਤੀ ਤੇ ਬਣੇ ਡੈਮ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕੀਤਾ ਜਾਵੇ । ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਇਸ ਫੈਸਲੇ ਤੋਂ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਸੂਬਿਆਂ ਕੋਲੋਂ ਹੱਕ ਖੋਹ ਕੇ ਨਿੱਜੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ । ਜੇਕਰ ਕੇਂਦਰ ਸਰਕਾਰ ਇਸ ਫ਼ੈਸਲੇ ਨੂੰ ਵਾਪਿਸ ਨਹੀਂ ਲੈਂਦੀ ਤਾਂ ਆਉਣ ਵਾਲੇ ਦਿਨਾਂ ਤਿੱਖੇ ਅਤੇ ਅੱਣਮਿਥੇ ਸਮੇਂ ਲਈ ਸੰਘਰਸ਼ ਕੀਤੇ ਜਾਣਗੇ । ਇਸ ਮੌਕੇ ਜੋਨ ਪ੍ਰਧਾਨ ਰਣਬੀਰ ਸਿੰਘ ਡੁਗਰੀ,ਸੁਖਦੇਵ ਸਿੰਘ ਅੱਲੜ ਪਿੰਡੀ, ਸੁੱਚਾ ਸਿੰਘ ਬਲੱਗਣ, ਸੁਖਵਿੰਦਰ ਸਿੰਘ ਅੱਲੜ ਪਿੰਡੀ,ਸਤਨਾਮ ਸਿੰਘ ਖਜਾਨਚੀ, ਕਰਨੈਲ ਸਿੰਘ ਆਂਦੀ, ਕਰਨੈਲ ਸਿੰਘ ਮੱਲ੍ਹੀ, ਲਖਵਿੰਦਰ ਸਿੰਘ ਨੰਗਲ ਡਾਲਾਂ, ਦਰਬਾਰ ਸਿੰਘ ਹਰਦੋਛੰਨੀ, ਪਰਗਟ ਸਿੰਘ ਦੋਸਤਪੁਰ, ਗੁਰਪ੍ਰੀਤ ਸਿੰਘ ਸਹੂਰ, ਨਰਿੰਦਰ ਸਿੰਘ ਆਲੀਨੰਗਲ, ਹਰਭਜਨ ਸਿੰਘ ਮੁਕੰਦਪੁਰ,।ਆਦ ਹਾਜ਼ਰ ਸਨ ।
ਜਾਰੀ ਕਰਤਾ ….. ਸੁਖਦੇਵ ਸਿੰਘ ਅੱਲੜ ਪਿੰਡੀ 9465176347