Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਗੁਰਦਾਸਪੁਰ ਜ਼ਿਲ੍ਹੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਕੀਤੇ ਗਏ ਵਿਸ਼ੇਸ ਯਤਨ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਲਈ ਵਿਸ਼ੇਸ ਬੱਸਾਂ ਚਲਾਉਣਾ ਸ਼ਲਾਘਾਯੋਗ ਕਾਰਜ-ਰਮਨ ਬਹਿਲ

admin by admin
March 20, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 20 ਮਾਰਚ (ਅੰਸ਼ੂ ਸ਼ਰਮਾ) – ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਮੁੜ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਸ੍ਰੀ ਰਮਨ ਬਹਿਲ ਆਪ ਪਾਰਟੀ ਦੇ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਵਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ. ਬਲਦੇਵ ਸਿੰਘ ਬਾਜਵਾ ਐਕਸੀਅਨ ਪੰਜਾਬ ਮੰਡੀ ਬੋਰਡ, ਹਰਮਨਜੀਤ ਸਿੰਘ ਸੈਕਟਰੀ ਜਿਲਾ ਹੋਰੀਟੇਜ ਸੁਸਾਇਟੀ, ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਤੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਵੀ ਮੋਜੂਦ ਸਨ।

ਸਥਾਨਕ ਪੰਚਾਇਤ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਵਿਧਾਨ ਸਭਾ ਚੋਣਾਂ ਹੋਣ ਕਾਰਨ ਬੱਸਾਂ ਕੁਝ ਸਮੇਂ ਲਈ ਬੰਦ ਕੀਤੀਆਂ ਗਈਆਂ ਸਨ ਪਰ ਅੱਜ ਦੁਬਾਰਾ ਗੁਰਦਾਸਪੁਰ ਤੇ ਬਟਾਲਾ ਤੋਂ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਜਿਲਾ ਹੈਰੀਟੇਜ ਸੁਸਾਇਟੀ ਵਲੋਂ ਗੁਰਦਾਸਪੁਰ ਜ਼ਿਲੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਜ਼ਿਲਾ ਵਾਸੀ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਪ੍ਰਤੀ ਜਾਗਰੂਕ ਹੋ ਸਕੇ। ਉਨਾਂ ਅੱਗੇ ਦੱਸਿਆ ਕਿ 23 ਜਨਵਰੀ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਜਾਵੇਗਾ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਸਾਬਕਾ ਚੇਅਰਮੈਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤਾ ਗਿਆ ਉਪਰਾਲਾ ਬਹੁਤ ਸ਼ਾਨਦਾਰ ਹੈ ਅਤੇ ਜਿਲਾ ਵਾਸ ਵਿਸ਼ੇਸ ਬੱਸਾਂ ਰਾਹੀਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਦੀਆਂ ਅਸੀਮ ਸੰਭਾਵਨਾਵਾਂ ਹਨ ਅਤੇ ਜ਼ਿਲਾ ਗੁਰਦਾਸਪੁਰ ਧਾਰਮਿਕ ਤੇ ਇਤਿਹਾਸਕ ਪਲਾਂ ਦਾ ਗਵਾਹ ਰਿਹਾ ਹੈ। ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਏ ਯਾਤਰੀਆਂ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਇਸ਼ ਯਤਨ ਨਾਲ, ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਦੇ ਬਾਰੇ ਵੱਡਮੁੱਲੀ ਜਾਣਕਾਰੀ ਮਿਲਦੀ ਹੈ ਅਤੇ ਉਨਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ। ਉਨਾਂ ਵਿਸ਼ੇਸ ਬੱਸ ਰਾਹੀਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ।

ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ ਵਿਸ਼ੇਸ ਬੱਸ ਚਲਾਉਣ ਦਾ ਆਗਾਜ਼

ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਸ੍ਰੀ ਰਮਨ ਬਹਿਲ ਆਪ ਪਾਰਟੀ ਦੇ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਵਲੋ ਬਿਆਸ ਦਰਿਆ ਨੇੜਲੇ ਟਾਪੂੁਨਮਾ ਪਿੰਡ ਮੋਜਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਵਿਸ਼ੇਸ ਬੱਸ ਚਲਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਅੱਜ ਪਹਿਲੇ ਦਿਨ ਸ. ਬਲਦੇਵ ਸਿੰਘ ਬਾਜਵਾ ਐਕਸੀਅਨ ਮੰਡੀ ਬੋਰਡ ਗੁਰਦਾਸਪੁਰ ਦੇ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ ।

ਇਸ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜਿਥੇ ਇਸ ਖੇਤਰ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ, ਉਸ ਦੇ ਨਾਲ-ਨਾਲ ਇਸ ਪਿੰਡ ਦੇ ਨੋਜਵਾਨਾਂ ਤੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਉਲੀਕੇ ਗਏ ਹਨ।

admin

ShareTweetSend
Advertisement Advertisement Advertisement
ADVERTISEMENT
Previous Post

ਦੁਰਗਾ ਮੰਦਰ ਵਿਖੇ ਸਤਿਸੰਗ ਕੀਰਤਨ ਕੀਤਾ

Next Post

ਨਵੀਆਂ ਪੇਂਡੂ ਇਕਾਈਆਂ ਬਣਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)