ਚੰਡੀਗੜ੍ਹ: ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਸ਼ਾਮਲ ਸਨ।