ਗੁਰਦਾਸਪੁਰ, 25 ਮਾਰਚ ( ਅੰਸ਼ੂ ਸ਼ਰਮਾ ) ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ 29 ਮਾਰਚ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217-218 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇੱਕ ਰੋਜਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਗੁਰਦਾਸਪੁਰ ਨੇ ਪਲੇਸਮੈਂਟ ਕੈਂਪ ਵਿੱਚ ਕੰਪਨੀ ਵਰਧਮਾਨ ਟੈਕਸਟਾਈਲ, ਆਸਕ ਆਟੋਮੈਟਿਕ ਪ੍ਰਾਈਵੇਟ ਲਿਮਟਿਡ ਕੰਪਨੀਆਂ ਹਿੱਸਾ ਲੈਣਗੀਆਂ। ਮਾਰਕਿੰਟਗ, ਸੈਲਜ਼ ਐਗਜੈਕਟਿਵ ਮੈਨੇਜਰ, ਸੀਈਓ ਟੈਲੀਕਾਲਰ ਅਤੇ ਕੰਪਿਊਟਰ ਆਪਰੇਟਰ ਆਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। 10ਵੀਂ, 12ਵੀਂ ਤੇ ਬੀਏ ਪਾਸ ਪ੍ਰਾਰਥੀ ਪਲੇਸਮੈਂਟ ਕੈਂਪ ਵਿਚ ਪੁਹੰਚ ਕਰਨ।
ਉਨਾਂ ਦੱਸਿਆ ਕਿ ਇਹਨਾਂ ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਦੀ ਇੰਟਰਵਿਉ ਲਈ ਜਾਵੇਗੀ ਅਤੇ ਇੰਟਰਵਿਊ ਉਪੰਰਤ ਚੁਣੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਆਫਰ ਲੈਟਰ ਵੰਡੇ ਜਾਣਗੇ । ਚੁਣੇ ਗਏ ਪ੍ਰਾਰਥੀਆਂ ਨੂੰ 10,000 ਰੁਪਏ ਤੋਂ ਲੈ ਕੇ 12,000 ਰੁਪਏ ਤਕ ਤਨਖਾਹ ਦਿੱਤੀ ਜਾਵੇਗੀ। ਚਾਹਵਾਨ ਪ੍ਰਾਰਥੀ 29-3-3022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਵੇਰੇ 9 ਵਜੇ ਪਹੁੰਚਣ ।