ਗੁਰਦਾਸਪੁਰ 8 ਅਪ੍ਰੈਲ (ਅੰਸ਼ੂ ਸ਼ਰਮਾ) ਪ੍ਰਿੰਸੀਪਲ ਸੁਮਨ ਸ਼ੁਕਲਾ ਜੀ ਦੀ ਅਗਵਾਈ ਹੇਠ ਐਚ. ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਉੱਤੇ ਨੌਵੀਂ ਕਲਾਸ ਦੀ ਮਾਨਵੀ ਨੇਆਪਣੇ ਭਾਸ਼ਣ ਰਾਹੀਂ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਵੱਖ – ਵੱਖ ਤਰ੍ਹਾਂ ਦੇ ਡਾਕਟਰਾਂ ਦੀ ਭੂਮਿਕਾ ਨਿਭਾਉਂਦੇ ਹੋਏ ਵੱਖ – ਵੱਖ ਦੀਆਂ ਬੀਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ ਸੁਮਨ ਸ਼ੁਕਲਾ ਜੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਦਿਵਸ ਦੇ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਸੁਤਲਿੰਤ ਤੇ ਪੌਸ਼ਟਿਕ ਭਰਪੂਰ ਅਹਾਰ ਕਰਨਾ ਚਾਹੀਦਾ ਹੈ ਤੇ ਜੰਕ ਫੂਡ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਮੌਕੇ ਉੱਤੇ ਸਕੂਲ ਦੇ ਚੇਅਰਮੈਨ ਸ਼੍ਰੀਮਾਨ ਹੀਰਾਮਨੀ ਅਗਰਵਾਲ ਜੀ, ਸ਼੍ਰੀਮਾਨ ਸੱਤਿਆ ਸੇਨ ਅਗਰਵਾਲ ਜੀ ਅਤੇ ਮੈਡਮ ਨੀਲੋਫਰ ਜੀ ਨੇ ਵੀ ਵਿਦਿਆਰਥੀਆਂ ਨੂੰ ਵਧੀਆ ਸਿਹਤ ਲਈ ਪੌਸ਼ਟਿਕ ਭੋਜਨ ਦੇ ਨਾਲ – ਨਾਲ ਹਰੀਆ ਸ਼ਬਜੀਆਂ ਅਤੇ ਫਲਾਂ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।