ਥਾਣਾ ਕਾਹਨੂੰਵਾਨ ਦੀ ਪੁਲਸ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਦੇ ਸਹਿਯੋਗ ਨਾਲ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਪਿੰਡ ਕਾਲਾ ਬਾਲਾ ਨੇੜੇ ਇਕ ਨਾਕੇ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕੀ ਹਲਾਤਾਂ ਵਿੱਚ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ 32 ਬੋਰ ਦਾ ਪਿਸਤੌਲ ਅਤੇ ਕੁਝ ਕਾਰਤੂਸ ਬਰਾਮਦ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਹਨੂੰਵਾਨ ਦੀ ਪੁਲਸ ਵੱਲੋਂ ਅਤੇ ਸੀ ਏ ਸਟਾਫ ਗੁਰਦਾਸਪੁਰ ਦੇ ਇੰਚਾਰਜ ਇੰਸਪੈਕਟਰ ਵਿਸ਼ਵਾਨਾਥ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਗਸ਼ਤੀ ਟੀਮ ਵੱਲੋਂ ਏ ਐੱਸ ਆਈ ਜਸਬੀਰ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਸਮੇਤ ਪਿੰਡ ਕਾਲਾਬਾਲਾ ਨੇਡ਼ੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਬੁਲਟ ਮੋਟਰਸਾਈਕਲ ਨੰਬਰ ਪੀ ਬੀ 02 ਡੀ ਯਨ 7742 ਤੇ ਸਵਾਰ ਦੋ ਵਿਅਕਤੀਆਂ ਨੂੰ ਬਟਾਲਾ ਤੋਂ ਆਉਂਦੇ ਸਮੇਂ ਰੋਕ ਕੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾ ਉਹਨਾਂ ਕੋਲੋ 32ਬੋਰ ਦਾ ਇਕ ਪਿਸਤੌਲ ਅਤੇ 10 ਰੌਂਦ ਬਰਾਮਦ ਹੋਏ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਕੇ ਜਦੋਂ ਤਫਤੀਸ਼ ਕੀਤੀ ਦਾ ਰਿਮਾਂਡ ਦੌਰਾਨ ਇਨ੍ਹਾਂ ਨੌਜਵਾਨਾਂ ਕੋਲੋ ਹੋਰ2 32 ਬੋਰ ਦੇ ਪਿਸਤੌਲ ਅਤੇ ਇਕ 315 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੀ ਪਛਾਣ ਸ਼ੁਭਮ ਭੰਡਾਰੀ ਪੁੱਤਰ ਸਿਨ੍ਹਾ ਸੁਆਮੀ ਭੰਡਾਰੀ ਪੁਤਲੀਘਰ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਬਗੀਚੀ ਮੁਹੱਲਾ ਰਾਜਾਸਾਂਸੀ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਸ਼ੁਭਮ ਭੰਡਾਰੀ ਉਪਰ ਪਹਿਲਾਂ ਵੀ ਪਹਿਲਾਂ ਵੀ ਕਤਲ ਕਰਨ ਦੇ ਇਰਾਦੇ ਨਾਲ ਕੀਤੇ ਹਮਲੇ ਤੋਂ ਇਲਾਵਾ ਅਸਲੇ ਦੇ ਪਰਚੇ ਦਰਜ ਹਨ। ਇਸੇ ਤਰ੍ਹਾਂ ਸ਼ੁਭਮ ਉੱਪਰ 336 ਦਾ ਵੀ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਕੋਤਵਾਲੀ ਕਪੂਰਥਲਾ ਵਿੱਚ ਵੀ ਇੱਕ ਸੰਗੀਨ ਧਾਰਾ ਤਹਿਤ ਮੁਕੱਦਮਾ ਦਰਜ ਹੈ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਗੋਪੀ ਉੱਪਰ ਵੀ ਥਾਣਾ ਰਾਜਾਸਾਂਸੀ ਵਿਖੇ ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਹਨ । ਇਸ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਅਤੇ ਐਸਐਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਕਪਤਾਨ ਗੁਰਦਾਸਪੁਰ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਵਿੱਚ ਕਿਸੇ ਵੀ ਗੈਰ ਸਮਾਜੀ ਅਨਸਰ ਅਤੇ ਮੁਜਰਮ ਲੋਕਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।