Punjab Government: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਤਾਜ਼ਾ ਐਡਵਾਈਜ਼ਰੀ ਜਾਰੀ ਕਰਕੇ ਵਸਨੀਕਾਂ ਨੂੰ ਵੱਡੇ ਇਕੱਠਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ ਉੱਪਰ ਮਾਸਕ ਪਾਉਣਾ ਲਾਜ਼ਮੀ ਹੈ। ਇਹ ਫੈਸਲਾ ਕੋਰੋਨਾ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਲਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਇੱਕ ਵਾਰ ਫ਼ਿਰ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 30 ਨਵੇਂ ਮਰੀਜ਼ ਮਿਲੇ ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ‘ਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।