ਗੁਰਦਾਸਪੁਰ, 25 ਅਪ੍ਰੈਲ (ਅੰਸ਼ੂ ਸ਼ਰਮਾ ) ਪੰਜਾਬ ਸਰਕਾਰ ਕਣਕ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਤੇ ਕਿਸਾਨਾਂ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਧਾਰੀਵਾਲ ਦਾਣਾ ਮੰਡੀ ਵਿਖੇ ਕਣਦ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ. ਜਗਰੂਪ ਸਿੰਘ ਸੇਖਵਾਂ ਆਪ ਪਾਰਟੀ ਦੇ ਸੀਨੀਅਰ ਆਗੂ, ਸੁਖਜਿੰਦਰ ਸਿੰਘ ਡੀ.ਐਫ.ਐਸ.ਸੀ , ਕੁਲਜੀਤ ਸਿੰਘ ਜ਼ਿਲਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਇਸ ਮੋਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕਰਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਣਕ ਦੀ ਫਸਲ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨਾਂ ਕਿਹਾ ਕਿ ਫਸਲ ਦੀ ਚੁਕਾਈ ਵਿਚ ਹੋਰ ਤੇਜ਼ੀ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਉਨਾਂ ਵਲੋਂ ਪਠਾਨਕੋਟ, ਸੁਜਾਨਪੁਰ ਤੇ ਅੱਜ ਅਵਾਖਾਂ, ਧਾਰੀਵਲ, ਕਾਦੀਆਂ, ਕਾਹਨੂੰਵਾਨ, ਕਲਾਨੋਰ ਤੇ ਬਟਾਲਾ ਦਾਣਾ ਮੰਡੀਆਂ ਦਾ ਦੋਰਾ ਕੀਤਾ ਜਾ ਰਿਹਾ ਹੈ ਤਾਂ ਜੋ ਕਣਕ ਦੀ ਖਰੀਦ ਤੇ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ । ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖ੍ਰੀਦ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਤੇ 88 ਲੱਖ ਮੀਟਰਕਟਨ ਕਣਖ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਤੋਂ 85 ਲੱਖ ਮੀਟਰਕ ਟਨ ਦੀ ਖਰੀਦ ਸਰਕਾਰੀ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ ਅਤੇ 5 ਲੱਖ ਮੀਟਰਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਏਜੰਸੀਆਂ ਵਲੋਂ ਕੀਤੀ ਗਈ ਹੈ।।
ਉੁਨ੍ਹਾਂ ਦੱਸਿਆ ਕਿ ਪ੍ਰਸਾਸਨ ਵੱਲੋਂ ਅਤੇ ਸਬੰਧਤ ਵਿਭਾਗ ਵੱਲੋਂ ਵੀ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ ਭਾਵੇ ਅਸੀਂ ਮੰਡੀਆਂ ਅੰਦਰ ਪੀਣ ਵਾਲੇ ਪਾਣੀ, ਰੋਸ਼ਨੀ, ਬਾਰਦਾਨਾ ਆਦਿ ਦੇ ਪਹਿਲਾ ਤੋਂ ਹੀ ਸਾਰੇ ਪ੍ਰਬੰਧ ਕੀਤੇ ਹੋਏ ਹਨ ਇਸ ਤੋਂ ਇਲਾਵਾ ਹਰੇਕ ਪਹਿਲੂ ਤੇ ਗੰਭੀਰਤਾ ਨਾਲ ਜਾਗਰੂਕ ਰਹਿਣ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ। ਕਿ ਜੋ ਕਿਸਾਨ ਮੰਡੀਆਂ ਵਿੱਚ ਕਣਕ ਲੈ ਕੇ ਆਉਂਦਾ ਹੈ ਉਸ ਨੂੰ ਮੰਡੀਆਂ ਅੰਦਰ ਪੂਰਾ ਮਾਣ ਸਮਮਾਨ ਦਿੱਤਾ ਜਾਵੇ ਅਤੇ ਬਾਕੀ ਮੰਡੀਆਂ ਅੰਦਰ ਸਾਰੇ ਪ੍ਰਬੰਧ ਪਹਿਲਾਂ ਤੋਂ ਕੀਤੇ ਹੋਏ ਹਨ।