ਗੁਰਦਾਸਪੁਰ 26 ਅਪ੍ਰੈਲ ( (ਅੰਸ਼ੂ ਸ਼ਰਮਾ ) – ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ ( ਸੀਨੀਅਰ ਡਵੀਜਨ ) /ਸੀ. ਜੇ.-ਕਮ-ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਮਾਨਯੋਗ ਹਾਈ ਕੋਰਟ ਦੀ ਜੱਜਮੈਟ ਲਵਪ੍ਰੀਤ ਸਿੰਘ ਬਨਾਮ ਸਟੇਟ ਆਫ ਪੰਜਾਬ ਦੇ ਸਬੰਧ ਵਿੱਚ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਫਤਰ ਵਿੱਚ ਆਰ.ਆਰ. ਬਾਵਾ ਕਾਲਜ ਬਟਾਲਾ ਦੀਆਂ ਵਿਦਿਆਰਥਣਾਂ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ।
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ )/ਸੀ.ਜੇ.-ਕਮ-ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰ ਮਾਨਯੋਗ ਹਾਈ ਕੋਰਟ ਦੀ ਜੱਜਮੈਟ ਲਵਪ੍ਰੀਤ ਸਿੰਘ ਬਨਾਮ ਸਟੇਟ ਅਫ ਪੰਜਾਬ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਤੋ ਇਲਾਵਾ ਕਾਲਜ ਦੀਆਂ ਵਿਦਿਆਰਥਣਾ ਨੂੰ ਮੁਫਤ ਕਾਨੂੰਨੀ ਸਹਾਇਤਾ , ਨੈਸ਼ਨਲ ਲੋਕ ਅਦਾਲਤਾਂ ਅਤੇ ਇਸ ਦੀ ਮਹੱਤਤਾ , ਮੈਡੀਏਸ਼ਨ ਸੈਟਰ , ਸਥਾਈ ਲੋਕ ਅਦਾਲਤਾਂ , ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ , ਵਿਕਟਮ ਕੰਪਨਸੇਸ਼ਨ ਸਕੀਮਾਂ ਅਤੇ ਟੋਲ ਫਰੀ ਨੰਬਰ 1968 ਬਾਰੇ ਜਾਣਕਾਰੀ ਦਿੱਤੀ ਗਈ । ਇਸ ਤੋ ਇਲਾਵਾ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਵਿਦਿਆਰਥਣਾਂ ਨੂੰ ਦੱਸਿਆ ਗਿਆ ਮਿਤੀ 14 ਮਈ 2022 ਨੂੰ ਕੋਰਟ ਕੰਪਲੈਕਸ , ਗੁਰਦਾਸਪੁਰ ਅਤੇ ਬਟਾਲਾ ਵਿਖੇ ਨੈਸ਼ਨਲ ਲੋਕ ਅਦਾਲਤਾ ਲਗਾਈ ਜਾ ਰਹੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਿਸ ਕਰ ਦਿੱਤੀ ਜਾਂਦੀ ਹੈ , ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆ ਮਿਲ ਸਕਦਾ ਹੈ ।