ਗੁਰਦਾਸਪੁਰ, 2 ਮਈ (ਅੰਸ਼ੂ ਸ਼ਰਮਾ) – ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ –ਕਮ –ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਪਹਿਰ ਸਮੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਉਹਨਾਂ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਨਿਰੀਖਣ ਕੀਤਾ । ਇਸ ਮੌਕੇ ਚਿਲਡਰਨ ਹੋਮ ਗੁਰਦਾਸਪੁਰ ਦੇ ਸੁਪਰੇਡੈਂਟ ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ । ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 15 ਬੱਚੇ ਮੌਜੂਦ ਸਨ । ਇਸ ਮੌਕੇ ਤੇ ਚਿਲਡਰਨ ਹੋਮ ਦੇ ਕੁਝ ਬੱਚੇ ਆਰਾਮ ਕਰ ਰਹੇ ਸਨ ਅਤੇ ਕੁਝ ਬੱਚੇ ਦੁਪਹਿਰ ਦਾ ਖਾਣਾ ਖਾ ਰਹੇ ਸਨ ।
ਮੈਡਮ ਨਵਦੀਪਕ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆ ਨੂੰ ਆਪਸ ਵਿੱਚ ਮਿਲਜੁਲ ਕੇ ਰਹਿਣ ਲਈ ਵਧੀਆ ਪੜ੍ਹਾਈ ਕਰਨ ਲਈ ਕਿਹਾ ਗਿਆ ।