ਗੁਰਦਾਸਪੁਰ, 2 ਮਈ (ਸ਼ਿਵਾ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ ਦੇ ਸੀਨੀਅਰ ਆਗੂਆਂ ਵਲੋਂ ਡੀ.ਸੀ. ਗੁਰਦਾਸਪੁਰ ਨੂੰ ਮਿਲਕੇ ਮੰਗ ਪੱਤਰ ਸੌਂਪਿਆ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ 5 ਮਈ ਨੂੰ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਅਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਤੇ ਕਣਕ ਦੀ ਫ਼ਸਲ ਉੱਤੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੇਣ ਦੀ ਮੰਗ ਕੀਤੀ ਗਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸਾਡੀਆਂ ਮੰਗਾ ਜੋ ਅਸੀਂ ਆਪਣੇ ਮੰਗ ਪੱਤਰ ਵਿੱਚ ਲਿਖੀਆਂ ਹਨ ਉਨ੍ਹਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਸੀਂ ਜਥੇਬੰਦੀ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਕਰਾਂਗੇ ਇਸ ਮੌਕੇ ਹਾਜ਼ਰ ਆਗੂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ ਸੁਲਤਾਨੀ, ਸੁਖਦੇਵ ਸਿੰਘ ਅੱਲੜ ਪਿੰਡੀ,ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਵਰਿਆ, ਅਮਰੀਕ ਸਿੰਘ ਹਯਾਤ ਨਗਰ , ਬਖਸ਼ੀਸ਼ ਸਿੰਘ ਸਲਤਾਨੀ, ਸੋਹਨ ਸਿੰਘ ਗਿੱਲ,ਵੱਸਣ ਸਿੰਘ ਪੀਰਾਂ ਬਾਗ਼ ਆਦਿ ਹਾਜ਼ਰ ਸਨ।