ਗੁਰਦਾਸਪੁਰ, 4 ਮਈ (ਅੰਸ਼ੂ ਸ਼ਰਮਾ) – ਸ. ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ. ਸੰਧੂ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ. ਰਵਿੰਦਰਪਾਲ ਸਿੰਘ ਸੰਧੂ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ। ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸ. ਬਲਰਾਜ ਸਿੰਘ ਦਾ ਤਬਾਦਲਾ ਮੁੱਖ ਦਫਤਰ, ਚੰਡੀਗੜ੍ਹ ਪੰਜਾਬ ਵਿਖੇ ਹੋਇਆ ਹੈ।
ਵਧੀਕ ਡਿਪਟੀ ਕਮਿਸ਼ਨਰ ਸ. ਸੰਧੂ ਨੇ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨਾਂ ਕਿਹਾ ਕਿ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁਹੰਚਾਉਣ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।