ਗੁਰਦਾਸਪੁਰ, 4 ਮਈ (ਸ਼ਿਵਾ) – ਸ਼ਹਿਰ ਦੇ ਡਾਕਖਾਨਾ ਚੌਂਕ ਵਿਖੇ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਘਟਨਾ ਤੋਂ ਬਾਅਦ ਡਰਾਈਵਰ ਅਤੇ ਉਸ ਦੇ ਦੋ ਸਾਥੀ ਟਰੈਕਟਰ ਨੂੰ ਮੌਕੇ ‘ਤੇ ਛੱਡ ਕੇ ਫ਼ਰਾਰ ਹੋ ਗਏ। ਜ਼ਖ਼ਮੀ ਮੁਲਾਜ਼ਮ ਦੀ ਪਛਾਣ ਰਵੀ ਕੁਮਾਰ ਪੁੱਤਰ ਅਮਰਨਾਥ ਵਾਸੀ ਬਹਿਰਾਮਪੁਰ ਰੋਡ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਜ਼ਖਮੀ ਰਵੀ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਪੁਲਸ ‘ਚ ਏ.ਐੱਸ.ਆਈ ਦੇ ਅਹੁਦੇ ‘ਤੇ ਤਾਇਨਾਤ ਹੈ ਅਤੇ ਉਸ ਦੀ ਡਿਊਟੀ ਐੱਸਐੱਸਪੀ ਦਫ਼ਤਰ ‘ਚ ਹੈ। ਉਹ ਬੁੱਧਵਾਰ ਸਵੇਰੇ ਦਫ਼ਤਰ ਤੋਂ ਡਾਕਖਾਨਾ ਚੌਕ ਵਿੱਚ ਕਿਸੇ ਕੰਮ ਲਈ ਆਇਆ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦਾ ਮੋਟਰਸਾਈਕਲ ਟਰੈਕਟਰ ਦੇ ਹੇਠਾਂ ਆ ਗਿਆ। ਜਦਕਿ ਉਹ ਜ਼ਖਮੀ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠੇ ਹੁੰਦੇ ਦੇਖ ਡਰਾਈਵਰ ਆਪਣੇ ਦੋ ਸਾਥੀਆਂ ਸਮੇਤ ਟਰੈਕਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਆਸਪਾ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ। ਦੂਜੇ ਪਾਸੇ ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਟਰੈਕਟਰ ਦੇ ਹੇਠਾਂ ਤੋਂ ਮੋਟਰਸਾਈਕਲ ਨੂੰ ਬਾਹਰ ਕੱਢ ਲਿਆ ਅਤੇ ਟਰੈਕਟਰ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।