ਗੁਰਦਾਸਪੁਰ ; 17 ਮਈ (ਸ਼ਿਵਾ) :- ਸ੍ਰੀਮਤੀ ਨੇਹਾ ਨਇਅਰ , ਜਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਜੇਕਰ ਕੋਈ ਬਾਲ ਘਰ ਜਿਸ ਵਿੱਚ 0 ਤੋ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆ ਜਾਂ ਦਿਵਿਆਂਗ ਬੱਚੇ ਰਹਿ ਰਹੇ ਹਨ ਅਤੇ ਉਹ ਬਾਲ ਘਰ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ , ਜਿਸ ਵਿੱਚ ਇੱਕ ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋ ਹੀ ਹੋਵੇਗੀ ।
ਉਹਨਾ ਦੱਸਿਆ ਕਿ ਭਾਰਤ ਸਰਕਾਰ ਵੱਲੋ ਬਣਾਏ ਗਏ ਜੁਵੈਨਾਇਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿਸੇ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵੱਲੋ ਚਲਾਇਆ ਜਾ ਰਿਹਾ ਹੈ , ਜਿਸ ਵਿੱਚ 0 ਤੋ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਨੂੰ ਰਹਿਣ ਅਤੇ ਖਾਨ ਪੀਣ , ਪੜ੍ਹਾਈ ਤੇ ਉਹਨਾ ਦੀ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜਰੂਰੀ ਹੈ । ਉਹਨਾਂ ਕਿਹਾ ਕਿ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵੱਲੋ ਰਜਿਸਟਰੇਸ਼ਨ ਲਈ ਸਬੰਧਤ ਜਿਲ੍ਹੇ ਦੇ ਡਿਪਟੀ ਕਮਿਸਨਰ ਨੂੰ ਜੁਵੈਨਾਇਲ ਜਸਟਿਸ ਐਕਟ ,2015 ( ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ , ਜਿਸ ਤੇ ਜਿਲ੍ਹਾ ਪੱਧਰੀ ਨਿਰਖਣ ਕਮੇਟੀ ਵੱਲੋ ਉਕਤ ਬਾਲ ਘਰ ਦੀ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਸ ਰਾਹੀ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ , ਉਕਤ ਸਮੇ ਦੌਰਾਂਨ 6 ਮਹੀਨੇ ਲਈ ਰਾਜ ਸਰਕਾਰ ਵੱਲੋ ਪ੍ਰੋਵਿਜਨਲ ਰਜਿਸਟਰੇਸ਼ਨ ਕੀਤੀ ਜਾਂਦੀ ਅਤੇ ਦਸਤਾਵੇਜਾਂ ਦੀ ਮੁਕੰਮੀ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ਤੇ ਰਜਿਸਟਰੇਸ਼ਨ ਕੀਤੀ ਜਾਦੀ ਹੈ ।
ਸ੍ਰੀਮਤੀ ਨੇਹਾ ਨਇਆਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇ ਪੰਜਾਬ ਸਰਕਾਰ ਅਧੀਨ ਇੱਕ ਬਾਲ ਘਰ ਚੱਲ ਰਿਹਾ । ਇਸ ਸਬੰਧੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਅਨਰਜਿਸਟਰਡ ਬਾਲ ਘਰ ਜਿਲ੍ਹੇ ਵਿੱਚ ਚਲ ਰਿਹਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਕਮਰਾ ਨੰਬਰ 218 ਬਲਾਕ-ਏ , ਜਿਲ੍ਹਾ ਪੰਬਧਕੀ ਕੰਪਲੈਕਸ ਗੁਰਦਾਸਪੁਰ ਫੋਨ ਨੰਬਰ 01874-240157 ਮਿਤੀ 30/05/2022 ਤੱਕ ਦਿੱਤੀ ਜਾਵੇ ਅਤੇ ਜਿੰਨ੍ਹਾ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀ ਹੋਈ , ਉਹ ਆਪਣੀ ਬੇਨਤੀ ਪੱਤਰ ਜਿਲ੍ਹਾ ਪ੍ਰੋਗਰਾਮ ਅਫਸਰ , ਗੁਰਦਾਸਪੁਰ /ਜਿਲ੍ਹਾ ਬਾਲ ਸੁਰੱਖਿਆ ਯੁਨਿਟ ਗੁਰਦਾਸਪੁਰ ਵਿੱਚ ਮਿਤੀ 30 ਮਈ 2022 ਸਾਮ 5-00 ਵਜੇ ਤੱਕ ਜਮ੍ਹਾਂ ਕਰਵਾਉਣ ।