ਗੁਰਦਾਸਪੁਰ 17 ਮਈ : ( ਸ਼ਿਵਾ) :-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਗੁਰਦਾਸਪੁਰ ਸ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ ਰਿਸਾਲਾ ਸੁਖ਼ਨ ਸੁਨੇਹੇ 2022-23 ਜਾਰੀ ਕਰਨ ਸਮੇਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵੀ ਬਾਲ ਰਿਸਾਲੇ ਛਾਪਣ ਦਾ ਅਭਿਆਨ ਸ਼ੁਰੂ ਹੋ ਚੁਕਾ ਹੈ ਜੋ ਕਿ ਸ਼ੁੱਭ ਸੰਕੇਤ ਹੈI ਉਹਨਾਂ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਡੀ. ਐੱਮ. ਪੰਜਾਬੀ-ਕਮ- ਪੰਜਾਬੀ ਮਾਸਟਰ ਸੁਰਿੰਦਰ ਮੋਹਨ ਵੱਲੋਂ ਵਿਦਿਆਰਥੀਆਂ ਦੇ ਗਿਆਨ ਭੰਡਾਰ ਵਿੱਚ ਵਾਧਾ ਕਰਨ ਦੇ ਨਾਲ਼-ਨਾਲ਼ ਉਹਨਾਂ ਨੂੰ ਸਾਹਿਤ ਨਾਲ਼ ਜੋੜਨ ਅਤੇ ਉਹਨਾਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਦਾ ਇੱਕ ਵਧੀਆ ਉਪਰਾਲਾ ਕੀਤਾ ਹੈI ਉਹਨਾਂ ਇਸ ਵਧੀਆ ਉਪਰਾਲੇ ਲਈ ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਰਿੰਦਰ ਮੋਹਨ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਧੇਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਸਥਾ ਵਿੱਚ ਵਿਦਿਆਰਥਣਾਂ ਦੀਆਂ ਲੋੜਾਂ ਅਨੁਸਾਰ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈI ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਸਖ਼ਤ ਮਿਹਨਤ ਕਰਕੇ ਹੀ ਸਕੂਲ ਦੇ ਨਤੀਜੇ ਵਧੀਆ ਆਉਂਦੇ ਹਨ, ਜਿਸ ਕਾਰਨ ਇਹ ਸਕੂਲ ਇਲਾਕੇ ਦੀ ਪਹਿਲੀ ਪਸੰਦ ਬਣਿਆ ਹੋਇਆ ਹੈI ਉਹਨਾਂ ਨੇ ਵਿਸ਼ੇਸ਼ ਸਹਿਯੋਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਹਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੀ ਬਿਹਤਰੀ ਲਈ ਨਿਰੰਤਰ ਅਜਿਹੇ ਉਪਰਾਲੇ ਕਰਦੀ ਰਹੇਗੀI ਇਸ ਸਮੇਂ ਸੁਖ਼ਨ ਸੁਨੇਹੇ ਬਾਲ ਰਿਸਾਲੇ ਦੇ ਸੰਪਾਦਕ ਡੀ. ਐੱਮ. ਪੰਜਾਬੀ ਸੁਰਿੰਦਰ ਮੋਹਨ ਨੇ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਮਿਲ਼ੀ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰਾ ਵਿੱਚ ਮੈਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਲਖਵਿੰਦਰ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਡਾ. ਹਰਪਾਲ ਸਿੰਘ ਬਾਜਕ, ਮਾਂ-ਬੋਲੀ ਦੇ ਮਹਾਨ ਸਪੂਤ ਸ. ਜਗਤਾਰ ਸਿੰਘ ਸੋਖੀ ਜੀ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈI ਉਹਨਾਂ ਸਕੂਲ ਮੈਗਜ਼ੀਨ ਲਈ ਸਹਿਯੋਗ ਕਰਨ ਵਾਲ਼ੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾI
ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ ਰਿਸਾਲਾ *ਸੁਖ਼ਨ ਸੁਨੇਹੇ* ਜਾਰੀ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਗੁਰਦਾਸਪੁਰ ਸ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ ਰਿਸਾਲਾ *ਸੁਖ਼ਨ ਸੁਨੇਹੇ* 2022-23 ਜਾਰੀ ਕਰਨ ਸਮੇਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵੀ ਬਾਲ ਰਿਸਾਲੇ ਛਾਪਣ ਦਾ ਅਭਿਆਨ ਸ਼ੁਰੂ ਹੋ ਚੁਕਾ ਹੈ ਜੋ ਕਿ ਸ਼ੁੱਭ ਸੰਕੇਤ ਹੈI ਉਹਨਾਂ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਡੀ. ਐੱਮ. ਪੰਜਾਬੀ-ਕਮ- ਪੰਜਾਬੀ ਮਾਸਟਰ ਸੁਰਿੰਦਰ ਮੋਹਨ ਵੱਲੋਂ ਵਿਦਿਆਰਥੀਆਂ ਦੇ ਗਿਆਨ ਭੰਡਾਰ ਵਿੱਚ ਵਾਧਾ ਕਰਨ ਦੇ ਨਾਲ਼-ਨਾਲ਼ ਉਹਨਾਂ ਨੂੰ ਸਾਹਿਤ ਨਾਲ਼ ਜੋੜਨ ਅਤੇ ਉਹਨਾਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਦਾ ਇੱਕ ਵਧੀਆ ਉਪਰਾਲਾ ਕੀਤਾ ਹੈI ਉਹਨਾਂ ਇਸ ਵਧੀਆ ਉਪਰਾਲੇ ਲਈ ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਰਿੰਦਰ ਮੋਹਨ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਧੇਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਸਥਾ ਵਿੱਚ ਦਿਆਰਥਣਾਂ ਦੀਆਂ ਲੋੜਾਂ ਅਨੁਸਾਰ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈI ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਸਖ਼ਤ ਮਿਹਨਤ ਕਰਕੇ ਹੀ ਸਕੂਲ ਦੇ ਨਤੀਜੇ ਵਧੀਆ ਆਉਂਦੇ ਹਨ, ਜਿਸ ਕਾਰਨ ਇਹ ਸਕੂਲ ਇਲਾਕੇ ਦੀ ਪਹਿਲੀ ਪਸੰਦ ਬਣਿਆ ਹੋਇਆ ਹੈI ਉਹਨਾਂ ਨੇ ਵਿਸ਼ੇਸ਼ ਸਹਿਯੋਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਹਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੀ ਬਿਹਤਰੀ ਲਈ ਨਿਰੰਤਰ ਅਜਿਹੇ ਉਪਰਾਲੇ ਕਰਦੀ ਰਹੇਗੀI ਇਸ ਸਮੇਂ ਸੁਖ਼ਨ ਸੁਨੇਹੇ ਬਾਲ ਰਿਸਾਲੇ ਦੇ ਸੰਪਾਦਕ ਡੀ. ਐੱਮ. ਪੰਜਾਬੀ ਸੁਰਿੰਦਰ ਮੋਹਨ ਨੇ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਮਿਲ਼ੀ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰਾ ਵਿੱਚ ਮੈਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਲਖਵਿੰਦਰ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਡਾ. ਹਰਪਾਲ ਸਿੰਘ ਬਾਜਕ, ਮਾਂ-ਬੋਲੀ ਦੇ ਮਹਾਨ ਸਪੂਤ ਸ. ਜਗਤਾਰ ਸਿੰਘ ਸੋਖੀ ਜੀ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈI ਉਹਨਾਂ ਸਕੂਲ ਮੈਗਜ਼ੀਨ ਲਈ ਸਹਿਯੋਗ ਕਰਨ ਵਾਲ਼ੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾI