ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸ ਆਗੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਗੈਂਗ ਇਸ ਕਤਲ ਪਿੱਛੇ ਵਿੱਕੀ ਮਿੱਢੂਖੇੜਾ ਦੇ ਕਤਲ ਦਾ ਬਦਲਾ ਲੈਣਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਵੀ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮਕੀ ਦਿੱਤੀ ਹੈ।ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਕਿ ‘ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲਵੇਗਾ। 2 ਦਿਨਾਂ ਦੇ ਅੰਦਰ ਨਤੀਜਾ ਦੇਵੇਗਾ’