Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਔਨਲਾਈਨ ਸੇਵਾਵਾਂ ਦਾ ਘੇਰਾ ਹੋਰ ਵਧਾਇਆ – ਵਿਧਾਇਕ ਅਮਰਪਾਲ ਸਿੰਘ

ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸਤਾ ਲਈ ਈ-ਆਫਿਸ ਨੂੰ ਉਤਸਾਹਿਤ ਕੀਤਾ ਜਾਵੇਗਾ

admin by admin
May 31, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਬਟਾਲਾ, 31 ਮਈ ( ਅੰਸ਼ੂ ਸ਼ਰਮਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਹੂਲਤ ਦਿੰਦਿਆਂ ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਔਨਲਾਈਨ ਸੇਵਾਵਾਂ ਦਾ ਘੇਰਾ ਹੋਰ ਵਧਾ ਦਿੱਤਾ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜੇਸਨ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ ਵੀ ਦਿੱਤੇ ਹਨ।

ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਸੇਵਾਵਾਂ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਡਿਜੀਟਲਾਈਜੇਸਨ ਨੂੰ ਉਤਸਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਕਦਮ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਦਫਤਰੀ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਏਗਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਹੈ। ਇਹ ਸੇਵਾਵਾਂ ਖੇਤੀਬਾੜੀ ਵਿਭਾਗ, ਸਥਾਨਕ ਸਰਕਾਰਾਂ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ, ਖੇਤੀਬਾੜੀ ਵਿਭਾਗ ਦੇ ਖਾਦ ਅਤੇ ਕੀੜੇਮਾਰ ਦਵਾਈਆਂ ਦੇ ਲਾਇਸੈਂਸ ਵਰਗੀਆਂ ਸੇਵਾਵਾਂ, ਤਕਨੀਕੀ ਸਿੱਖਿਆ ਬੋਰਡ/ਪੀਟੀਯੂ ਤੋਂ ਡੁਪਲੀਕੇਟ ਸਰਟੀਫਿਕੇਟ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ, ਫਾਰਮ ਟੂਰਿਜਮ ਸਕੀਮ, ਆਰਜੀ ਰਜਿਸਟ੍ਰੇਸਨ, ਸਥਾਈ ਰਜਿਸਟ੍ਰੇਸਨ, ਡੁਪਲੀਕੇਟ ਰਜਿਸਟ੍ਰੇਸਨ ਸਰਟੀਫਿਕੇਟ, ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ ਵਿਦੇਸੀ ਰਜਿਸਟ੍ਰੇਸਨ ਤਬਾਦਲਾ, ਅੱਗ ਤੋਂ ਸੁਰੱਖਿਆ ਬਾਰੇ ਇਤਰਾਜ ਨਹੀਂ ਸਰਟੀਫਿਕੇਟ, ਸੀਵਰੇਜ ਕੁਨੈਕਸਨ ਵਿੱਚ ਟਾਈਟਲ ਟ੍ਰਾਂਸਫਰ/ਨਾਮ ਤਬਦੀਲੀ ਜਾਂ ਸਥਾਨਕ ਸਰਕਾਰਾਂ ਨਾਲ ਸਬੰਧਤ ਪਾਣੀ ਦੇ ਕੁਨੈਕਸਨ ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਸਿੱਧੇ ਤੌਰ ‘ਤੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਸੇਵਾਵਾਂ ਪਹਿਲਾਂ ਔਫਲਾਈਨ ਮੋਡ (ਦਫਤਰ ਤੋਂ) ਪ੍ਰਦਾਨ ਕੀਤੀਆਂ ਜਾਂਦੀਆਂ ਸਨ ਜਿਸ ਨਾਲ ਵਿੱਚ ਸਮੇਂ ਦੀ ਬਰਬਾਦੀ ਹੁੰਦੀ ਸੀ ਅਤੇ ਹੁਣ ਇਹ ਸੇਵਾਵਾਂ ਔਨਲਾਈਨ ਕੰਪਿਊਟਰਾਈਜਡ ਵਰਕਫਲੋ ਰਾਹੀਂ ਪੂਰੀ ਤਰਾਂ ਸਵੈਚਲਿਤ ਹੋ ਗਈਆਂ ਹਨ ਅਤੇ ਇੰਨਾਂ ਦੀ ਮੌਜੂਦਾ ਸਥਿਤੀ ਦਾ ਵੀ ਆਨਲਾਈਨ ਹੀ ਪਤਾ ਲੱਗਦਾ ਰਹੇਗਾ।

ਵਿਧਾਇਕ ਅਮਰਪਾਲ ਸਿੰਘ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਸਾਸਨਿਕ ਸੁਧਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਦਾਇਰੇ ਵਿੱਚ ਘੱਟੋ-ਘੱਟ 100 ਹੋਰ ਸੇਵਾਵਾਂ ਨੂੰ ਸਾਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਐਮ-ਸੇਵਾ ਤੇ ਪੰਜਾਬ ਸਰਕਾਰ ਦੇ ਪੋਰਟਲ ’ਤੇ ਵੀ ਨਾਗਰਿਕ ਸੇਵਾਵਾਂ ਮੁਹੱਈਆ ਕੀਤੀਆਂ ਜਾਣ ਤਾਂ ਜੋ ਲੋਕ ਬਿਨਾਂ ਸੇਵਾ ਕੇਂਦਰ ਜਾਏ ਹੀ ਇੰਨਾਂ ਸੇਵਾਵਾਂ ਲਈ ਅਪਲਾਈ ਕਰ ਸਕਣ।

admin

ShareTweetSend
Advertisement Advertisement Advertisement
ADVERTISEMENT
Previous Post

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ ‘ਤੇ

Next Post

ਗਰਭਵਤੀ ਔਰਤਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਮਾਤਰੂ ਵੰਦਨਾ ਸਕੀਮ – ਵਿਧਾਇਕ ਕਲਸੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)