Sidhu Moose Wala Murder: ਪੁਲਿਸ ਵੱਲੋਂ ਹਾਸਲ ਕੀਤੀ ਇੱਕ ਸੀਸੀਟੀਵੀ ਫੁਟੇਜ ਵਿੱਚ ਉਹ ਕਾਰ ਦਿਖਾਈ ਦੇ ਰਹੀ ਹੈ ਜਿਸ ਦੀ ਵਰਤੋਂ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਵੱਲੋਂ ਕੀਤੀ ਗਈ ਸੀ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਿਆ ਹੈ ਕਿ ਇਹ ਕਾਰ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਤੋਂ ਪੰਜਾਬ ਦੇ ਮਾਨਸਾ ‘ਚ ਆਈ ਸੀ। ਗਾਇਕ ਦੇ ਕਤਲ ਤੋਂ ਚਾਰ ਦਿਨ ਪਹਿਲਾਂ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਈ ਕਾਰ ਸੀਸੀਟੀਵੀ ਵਿੱਚ ਕੈਦ ਹੋਈ ਸੀ। ਮੋਗਾ ਪੁਲਿਸ ਨੇ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ ਫਤਿਹਾਬਾਦ ਤੋਂ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।ਦੱਸ ਦੇਈਏ ਕਿ ਮਾਨਸਾ ਵਿੱਚ 29 ਮਈ ਨੂੰ ਸਿੱਧੂ ਮੂਸੇ ਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਲਡੀ ਬਰਾੜ ਨੇ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ। ਗੋਲਡੀ ਬਰਾੜ ਨੇ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਲਿਖੀ ਪੋਸਟ ਜਿਸ ਵਿੱਚ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ।ਉਧਰ ਬਿਸ਼ਨੋਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿਚ ਹੈ, ਜਿਸ ਨੇ ਦੋਸ਼ ਲਗਾਇਆ ਹੈ ਕਿ ਮੂਸੇ ਵਾਲਾ ਪਿਛਲੇ ਸਾਲ 7 ਅਗਸਤ ਨੂੰ ਅਕਾਲੀ ਦਲ ਦੇ ਨੌਜਵਾਨ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਸੀ, ਜਿਸ ਕਾਰਨ ਉਸ ਦੇ ਗੈਂਗ ਤੇ ਉਸ ਦੇ ਗਰੋਹ ਦਰਮਿਆਨ “ਦੁਸ਼ਮਣ” ਬਣ ਗਈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ।