ਮੋਗਾ: ਪੰਜਾਬ ‘ਚ ਅਪਰਾਧ ਦਾ ਗ੍ਰਾਫ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ ਹੈ। ਮੋਗਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ। ਇੱਥੇ ਦੇ ਕਸਬਾ ਬੱਧਣੀ ਕਲਾਂ ‘ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭੀੜ ਭਾੜ ਵਾਲੇ ਇਲਾਕੇ ‘ਚ ਅੱਧੀ ਦਰਜਨ ਨਕਾਬਪੋਸ਼ਾਂ ਵੱਲੋਂ ਨੌਜਵਾਨ ‘ਤੇ ਹਮਲਾ ਕਰ ਦਿੱਤਾ ਗਿਆ ਤਲਵਾਰਾਂ ਮਾਰ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਤੁਰੰਤ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ‘ਚ ਵੀ ਕੈਦ ਹੋ ਗਈ ਹੈ। ਜਿਸ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤਾ ਗਿਆ ਹੈ।