ਗੁਰਦਾਸਪੁਰ, 5 ਜੂਨ (ਸ਼ਿਵਾ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੂ ਜੀ ਦੇ ਪਿੰਡ ਕਾਲਾਨੰਗਲ ਦੀ ਟੀਮ ਸਮੁੱਚੀ ਸਾਧ ਸੰਗਤ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਉਤੇ ਸਬੀਲ ਦੇ ਲੰਗਰ ਲਾਏ ਅਖੰਡ ਪਾਠ ਸਾਹਿਬ ਦੇ ਭੋਗ ਪਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਇਸ ਦੇ ਨਾਲ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸ਼ਹੀਦ ਮੇਜਰ ਭਗਤ ਸਿੰਘ ਯੂਥ ਕਲੱਬ ਵੱਲੋਂ ਪਿੰਡ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਦਰੱਖਤ ਲਾਉਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਪਿੰਡ ਦੇ ਮੋਹਤਬਰਾਂ ਸੱਜਣਾਂ ਨੇ ਬੂਟੇ ਲਗਾ ਕੇ ਸ਼ੁਰੂਆਤ ਕੀਤੀ ਅਤੇ ਸੰਕਲਪ ਲਿਆ ਗਿਆ ਕਿ ਆਉਣ ਵਾਲੀਆਂ ਬਰਸਾਤਾਂ ਦੇ ਮੌਸਮ ਵਿੱਚ ਹਰ ਘਰ ਦਾ ਹਰ ਇੱਕ ਵਿਅਕਤੀ ਬੂਟੇ ਲਗਾ ਕੇ ਉਨ੍ਹਾਂ ਦੀ ਸਾਭਾਲ ਕਰੇਗਾ ਤਾਂ ਜ਼ੋ ਧਰਤੀ ਉੱਤੇ ਹਰਿਆਲੀ ਬਰਕਰਾਰ ਰੱਖੀ ਜਾ ਸਕੇ ਅਤੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕੇ ਅਤੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਆਗੂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਅਤੇ ਪਾਣੀ ਨੂੰ ਬਚਾਉਣ ਦੇ ਉਪਰਾਲੇ ਕੀਤੇ ਜਾਣ ਅਤੇ ਪਾਣੀ ਦੀ ਬੱਚਤ ਵੀ ਕੀਤੀ ਜਾਵੇ ਇਸ ਮੌਕੇ ਹਾਜ਼ਰ ਆਗੂ ਗੁਰਪ੍ਰੀਤ ਸਿੰਘ ਕਾਲਾ ਨੰਗਲ, ਸੋਹਨ ਸਿੰਘ ਗਿੱਲ, ਡਾਕਟਰ ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਅੱਲੜ ਪਿੰਡੀ, ਹਰਬੰਸ ਸਿੰਘ ਕਾਲਾ ਨੰਗਲ, ਸਰਬਜੀਤ ਸਿੰਘ ਆਦਿ ਹਾਜ਼ਰ ਸਨ