ਮਾਨਸਾ, 8 ਜੂਨ, 2022: ਸਿੱਧੂ ਮੂਸੇਵਾਲਾ ਨਮਿਤ ਅੰਤਿਮ ਅਰਦਾਸ ਅੱਜ 8 ਜੂਨ ਨੂੰ ਸਵੇਰੇ 11.00 ਵਜੇ ਤੋਂ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਭੋਗ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੂਸੇ ਵਾਲਾ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਇਹ ਯੂ ਟਿਊਬ ’ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ।