ਮੋਗਾ, 20 ਜੂਨ :
ਮੋਗਾ ਵਿੱਚ ਬਾਘਾਪੁਰਾਣਾ ਨੇੜਲੇ ਪਿੰਡ ਬੰਬੀਹਾ ਵਿੱਚ ਸੋਮਵਾਰ ਤੜਕੇ ਇਕ ਕਿਸਾਨ ਦੇ ਘਰ ’ਤੇ ਗੋਲੀਆਂ ਵਰ੍ਹਾਈਆਂ ਗਈਆਂ।
ਨਾਮੀ ਗੈਂਗਸਟਰ ਦਵਿੰਦਰ ਬੰਬੀਹਾ ਦੇ ਪਿੰਡ ਬੰਬੀਹਾ ਵਿੱਚ ਸਥਿਤ ਇਸ ਕਿਸਾਨ ਦੇ ਘਰ ’ਤੇ ਤੜਕੇ 3 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਵੱਲੋਂ 10-12 ਰਾਊਂਡ ਫ਼ਾਇਰ ਕੀਤੇ ਗਏ। ਗੋਲੀਆਂ ਦੇ ਨਿਸ਼ਾਨ ਘਰ ਦੇ ਦਰਵਾਜ਼ੇ ਅਤੇ ਕੰਧਾਂ ’ਤੇ ਪਾਏ ਗਏ ਹਨ ਪਰ ਕਿਸੇ ਨੂੰ ਨੁਕਸਾਨ ਨਹੀਂ ਪੁੱਜਾ।
ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਇਕ ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਕਿਸਾਨ ਤੋਂ 5 ਲੱਖ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ ਜਿਸ ਬਾਰੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਪਰ ਇਸ ਮਾਮਲੇ ਵਿੱਚ ਅਜੇ ਕੋਈ ਕਾਰਵਾਈ ਨਹੀਂ ਹੋਈ ਸੀ।
ਸਮਝਿਆ ਜਾਂਦਾ ਹੈ ਕਿ ਇਹ ਕਾਰਵਾਈ ਪਰਿਵਾਰ ਨੂੰ ਡਰਾਉਣ ਲਈ ਕੀਤੀ ਗਈ।