ਗੁਰਦਾਸਪੁਰ, 20 ਜੂਨ (ਅੰਸ਼ੂ ਸ਼ਰਮਾ ) – ਕੱਲ੍ਹ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਜ਼ਿਲੇ ਵਿਚ 6 ਸਥਾਨਾਂ ’ਤੇ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਗੁਰਦਾਸਪੁਰ ਵਲੋਂ ਅੰਤਰ-ਰਾਸਟਰੀ ਯੋਗਾ ਦਿਵਸ ਮੌਕੇ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸਮਾਗਮ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ-ਕਮ-ਮੈਂਬਰ ਸਕੱਤਰ ਆਪਰੇਸ਼ਨ ਐਂਡ ਮੇਨਟੀਨੈਂਸ ਸੁਸਾਇਟੀ ਘੱਲੂਘਾਰਾ ਮੋਮੋਰੀਅਲ, ਕਾਹਨੂੰਵਾਨ ਛੰਬ (ਗੁਰਦਾਸਪੁਰ) ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਅੱਗੇ ਦੱਸਿਆ ਕਿ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਅਤੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਹਦਾਇਤ ਕੀਤੀ ਗਈ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਯੋਗਾ ਕਰਨ ਅਤੇ ਯੋਗਾ ਦਿਵਸ ਮੌਕੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸੁਖਮਿੰਦਰ ਕੋਰ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਸਮਾਗਮ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਬ ਤੋਂ ਇਲਾਵਾ ਫਿਸ਼ ਪਾਰਕ ਗੁਰਦਾਸਪੁਰ , ਹਜ਼ੀਰਾ ਪਾਰਕ ਬਟਾਲਾ, ਪੀ.ਡਬਲਿਊ.ਡੀ ਰੈਸਟ ਹਾਊਸ ਡੇਰਾ ਬਾਬਾ ਨਾਨਕ, ਜੁਡੀਸ਼ੀਅਲ ਕੰਪਲੈਕਸ ਗੁਰਦਾਸਪੁਰ ਤੇ ਬਟਾਲਾ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਉਪਰੋਕਤ ਸਾਰੇ ਸਥਾਨਾਂ ’ਤੇ ਸਵੇਰੇ 6 ਵਜੇ ਤੋਂ 8 ਵਜੇ ਤਕ ਸਮਾਗਮ ਹੋਵੇਗਾ।