ਕਾਬੁਲ (ਬਿਊਰੋ): ਅਫਗਾਨਿਸਤਾਨ ਵਿਚ 6.1 ਦੀ ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਨਾਲ ਘੱਟੋ-ਘੱਟ 155 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੇਸ਼ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ 6.1 ਤੀਬਰਤਾ ਦੇ ਭੂਚਾਲ ਨੇ ਦੱਖਣੀ ਅਫ਼ਗਾਨਿਸਤਾਨ ਨੂੰ ਹਿਲਾ ਦਿੱਤਾ ਹੈ, ਜਿਸ ਵਿੱਚ ਘੱਟੋ ਘੱਟ 155 ਲੋਕਾਂ ਦੀ ਮੌਤ ਹੋ ਗਈ ਹੈਯੂਐਸ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਾਜਧਾਨੀ ਕਾਬੁਲ ਦੇ ਦੱਖਣ ਵਿੱਚ ਸਥਿਤ ਕਸਬੇ ਖੋਸਟ ਤੋਂ 44 ਕਿਲੋਮੀਟਰ ਦੱਖਣ-ਪੱਛਮ ਵਿੱਚ ਬੁੱਧਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਭੂਚਾਲ ਆਇਆ।ਤਾਲਿਬਾਨ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੁਖੀ ਮੁਹੰਮਦ ਨਸੀਮ ਹੱਕਾਨੀ ਨੇ ਕਿਹਾ ਕਿ ਜ਼ਿਆਦਾਤਰ ਮੌਤਾਂ ਦੀ ਪੁਸ਼ਟੀ ਪਕਤਿਕਾ ਪ੍ਰਾਂਤ ਵਿੱਚ ਹੋਈ ਸੀ, ਜਿੱਥੇ 100 ਲੋਕ ਮਾਰੇ ਗਏ ਅਤੇ 250 ਜ਼ਖਮੀ ਹੋਏ ਸਨ।ਉਹਨਾਂ ਨੇ ਅੱਗੇ ਕਿਹਾ ਕਿ ਪੂਰਬੀ ਪ੍ਰਾਂਤਾਂ ਨੰਗਰਹਾਰ ਅਤੇ ਖੋਸਤ ਵਿੱਚ ਵੀ ਮੌਤਾਂ ਹੋਈਆਂ ਹਨ।