ਗੁਰਦਾਸਪੁਰ, 22 ਜੂਨ (ਸ਼ਿਵਾ) – ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿੱਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੰਦਰ ਧਰਨਾ ਲਗਾ ਦਿੱਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਪਿਤਾ ਸੰਦੀਪ ਨੇ ਕਿਹਾ ਕਿ ਮੇਰਾ ਬੱਚਾ ਇਕ ਮਹੀਨੇ ਦਾ ਹੈ ਜਦੋਂ ਉਹ ਬੀਮਾਰ ਹੋ ਗਿਆ ਤੇ ਮੈ ਉਹਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਜਿੱਥੇ ਡਾਕਟਰ ਵੱਲੋਂ ਸਾਡੇ ਕੋਲੋ ਪੈਸੇ ਠੱਗੇ ਗਏ ਅਤੇ ਸਹੀ ਇਲਾਜ ਨਹੀਂ ਕੀਤਾ ਗਿਆ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਡਾਕਟਰ ਨੇ ਸਾਡੇ ਕੋਲੋਂ ਕਰੀਬ 60 ਹਜ਼ਾਰ ਲੈ ਲਏ ਹਨ ਤੇ ਅੱਜ ਸਵੇਰੇ ਅਚਾਨਕ ਹੀ ਬੱਚੇ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਏ ਹਨ ਕਿ ਬੱਚੇ ਦਾ ਸਹੀ ਇਲਾਜ਼ ਨਾ ਹੋਣ ਕਰਕੇ ਬੱਚੇ ਦੀ ਮੌਤ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਇਹੋ ਜਿਹੇ ਹਸਪਤਾਲ ਬੰਦ ਹੋਣੇ ਚਾਹੀਦੇ ਹਨ ਤਾਜੋ ਇਸ ਤਰ੍ਹਾਂ ਹੋਰ ਕਿਸੇ ਬੱਚੇ ਨਾਲ ਨਾ ਹੋ ਸਕੇ ਡਾਕਟਰ ਵੱਲੋਂ ਇਹਨਾ ਸਾਰੇ ਦੋਸ਼ਾਂ ਨੂੰ ਨਕਾਰਿਆਂ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਡਾ ਬੱਚਾ ਕੁਝ ਸਮੇਂ ਪਹਿਲਾਂ ਬਿਮਾਰ ਹੋ ਗਿਆ ਸੀ ਜਿਸ ਤੋਂ ਬਾਦ ਅਸੀ ਉਸਨੂੰ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਡਾਕਟਰ ਨੇ ਪੈਸੇ ਦੇ ਲਾਲਚ ਵਿੱਚ ਬੱਚੇ ਦਾ ਸਹੀ ਇਲਾਜ ਨਹੀਂ ਕੀਤਾ ਅਤੇ ਕੱਲ ਸਵੇਰੇ ਅਚਾਨਕ ਇਹਨਾਂ ਨੇ ਕਿਹਾ ਕਿ ਤੁਹਾਡੇ ਬੱਚੇ ਦੀ ਹਾਲਤ ਸਹੀ ਨਹੀਂ ਹੈ ਅਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਸੀਂ ਲੋਕਾ ਦੇ ਘਰਾ ਦਾ ਕੰਮ ਕਰਕੇ ਬੜੀ ਮੁਸ਼ਕਲ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਾਂ ਉਨ੍ਹਾਂ ਨੇ ਕਿਹਾ ਕਿ ਡਾਕਟਰ ਵੱਲੋਂ ਸਾਡੇ ਕੋਲੋਂ ਕਰੀਬ 60 ਹਜ਼ਾਰ ਰੁਪਿਆ ਲੈ ਲਿਆ ਗਿਆ ਪਰ ਫਿਰ ਵੀ ਸਾਡੇ ਬੱਚੇ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਕੀਤਾ ਗਿਆ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਇਸ ਤਰਾ ਦੇ ਸਾਰੇ ਹਸਪਤਾਲ ਬੰਦ ਹੋਣੇ ਚਾਹੀਦੇ ਹਨ ਤਾਂ ਜੋ ਹੋਰ ਕਿਸੇ ਵੀ ਗ਼ਰੀਬ ਨਾਲ ਲੁੱਟ ਨਾ ਹੋ ਸਕੇ ।
ਕੀ ਕਹਿਣਾ ਹੈ ਡਾਕਟਰ ਦਾ
ਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨੇ ਕਿਹਾ ਕਿ ਸਾਡੇ ਹਸਪਤਾਲ਼ ਵਿੱਚ ਗੁਰਦਾਸਪੁਰ ਦੇ ਪ੍ਰੇਮ ਨਗਰ ਮੋਹਲਾ ਵਿੱਚ ਰਹਿਣ ਵਾਲੇ ਸੰਦੀਪ ਵੱਲੋ ਆਪਣੇ ਬੱਚੇ ਨੂੰ ਬੀਮਾਰ ਹੋਣ ਦੇ ਦਾਖ਼ਲ ਕਰਵਾਇਆ ਗਿਆ ਡਾਕਟਰ ਨੇ ਕਿਹਾ ਕਿ ਬੱਚਾ ਬਿਮਾਰ ਹੋਣ ਦੇ ਕਾਰਨ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਨੂੰ ਪਹਿਲਾਂ ਕਿਹਾ ਸੀ ਕਿ ਤੁਹਾਡੇ ਬੱਚੇ ਦੀ ਹਾਲਤ ਸੀਰੀਅਸ ਹੈ ਤੁਸੀਂ ਬਚੇ ਨੂੰ ਅਮ੍ਰਿਤਸਰ ਲੈ ਜਾਓ ਡਾਕਟਰ ਨੇ ਕਿਹਾ ਕਿ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਸਾਨੂੰ ਲਿਖਤੀ ਰੂਪ ਵਿੱਚ ਦਿੱਤਾ ਕਿ ਸਾਡੇ ਬੱਚੇ ਦਾ ਇਲਾਜ ਇਸ ਹਸਪਤਾਲ ਵਿੱਚ ਹੀ ਕੀਤਾ ਜਾਵੇ ਡਾਕਟਰ ਨੇ ਕਿਹਾ ਕਿ ਇਹਨਾਂ ਨੇ ਸਾਨੂੰ ਲਿਖਤੀ ਵਿੱਚ ਦਿੱਤਾ ਕਿ ਜੇ ਬੱਚੇ ਨੂੰ ਖੁਸ਼ ਹੋ ਜਾਂਦਾ ਹੈ ਤਾਂ ਉਸਦੇ ਜ਼ਿੰਮੇਵਾਰ ਅਸੀਂ ਖ਼ੁਦ ਹੋਵਾਂਗੇ ਜਿਸ ਤੋਂ ਬਾਅਦ ਅਸੀਂ ਬਚੇ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਪਰ ਬੱਚੇ ਦੀ ਹਾਲਤ ਗੰਭੀਰ ਹੋਣ ਕਰਕੇ ਅੱਜ ਬੱਚੇ ਨੂੰ ਅਸੀਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ ਉਹਨਾਂ ਨੇ ਕਿਹਾ ਕਿ ਇਸ ਵਿੱਚ ਸਾਡਾ ਕੋਈ ਦੋਸ਼ ਨਹੀਂ ਹੈ।
ਕੀ ਕਹਿਣਾ ਹੈ ਪੁਲਿਸ ਅਧਿਕਾਰੀਆਂ ਦਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਸੀ ਕਿ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਕੁਝ ਲੋਕਾਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪਹੁੰਚੇ ਅਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਗੱਲ ਸੁਣੀ ਹੈ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਡਾਕਟਰ ਨੇ ਸਹੀ ਇਲਾਜ ਨਹੀਂ ਕੀਤਾ ਜਿਸ ਕਰਕੇ ਸਾਡੇ ਬੱਚੇ ਦੀ ਮੌਤ ਹੋ ਗਈ ਉਹਨਾਂ ਨੇ ਕਿਹਾ ਕਿ ਅਸੀਂ ਡਾਕਟਰ ਨਾਲ ਵੀ ਗੱਲ ਕਰ ਰਹੇ ਹਾਂ ਅਤੇ ਅੱਗੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।