Sangrur By election Result 2022: ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਰਨਾਲਾ ਕਾਊਂਟਿੰਗ ਸੈਂਟਰ ਪੁੱਜੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜੋ ਵੀ ਫਤਵਾ ਦਿੱਤਾ ਜਾਵੇ, ਉਹ ਪ੍ਰਵਾਨ ਹੈ ਪਰ ਇਨ੍ਹਾਂ ਚੋਣ ਨਤੀਜਿਆਂ ਤੋਂ ਸਾਫ਼ ਹੋ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਪਰ ਹੁਣ ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਪਛੜ ਗਈ ਹੈ।