ਗੁਰਦਾਸਪੁਰ , 3 ਜੁਲਾਈ (ਸ਼ਿਵਾ) – ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 136 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫ਼ਰਜ਼ੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ਜਸਪਿੰਦਰ ਸਿੰਘ ,ਅਮਨਪ੍ਰੀਤ ਕੌਰ ,ਪ੍ਰਿਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜ਼ਰ ਸਨ। *