Chandigarh : ਮੁੱਖ ਮੰਤਰੀ ਭਗਵੰਤ ਮਾਨ ਕੱਲ ਯਾਨੀ 7 ਜੁਲਾਈ ਨੂੰ ਵਿਆਹ ਕਰਵਾਉਣ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁਖ ਮੰਤਰੀ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ ।ਬ6 ਸਾਲ ਪਹਿਲਾਂ ਉਨ੍ਹਾਂ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਪਹਿਲੇ ਵਿਆਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਬੱਚੇ ਹਨ ਜੋਕਿ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਸੌਹ ਚੁੱਕ ਸਮਾਗਮ ਵਿਚ ਦੋਨਾਂ ਬੱਚਿਆਂ ਨੇ ਸ਼ਿਰਕਤ ਕੀਤੀ ਸੀ। ਮੁਖਮੰਤਰੀ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਣ ਜਾ ਰਿਹਾ ਹੈ । ਭਗਵੰਤ ਮਾਨ ਪਹਿਲੇ ਮੁੱਖ ਮੰਤਰੀ ਹੋਣਗੇ ਜਿਹਨਾਂ ਦਾ ਮੁੱਖ ਮੰਤਰੀ ਦੌਰਾਨ ਵਿਆਹ ਹੋਣ ਜਾ ਰਿਹਾ ਹੈ। ਇਹ ਇਹ ਇਕ ਸਾਦਾ ਅਤੇ ਪਰਿਵਾਰਕ ਸਮਾਗਮ ਹੋਵੇਗਾ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਿਰਕਤ ਕਰਨਗੇ।