Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

admin by admin
July 7, 2022
in Punjab
Reading Time: 1 min read
0
Share on FacebookShare on TwitterWhatsapp

 

ਗੁਰਦਾਸਪੁਰ, 7 ਜੁਲਾਈ ( ਸ਼ਿਵਾ) – ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸ. ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਤੇ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਤੇਜਬੀਰ ਸਿੰਘ ਹੁੰਦਲ ਐਸ.ਪੀ (ਇੰਵੈਸਟੀਗੇਸ਼ਨ ਬਟਾਲਾ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਨਗਰ ਨਿਗਮ ਬਟਾਲਾ ਸਮੇਤ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਉਨਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਅਤੇ ਜਲ ਸਪਲਾਈ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਸ ਸੜਕ/ਗਲੀ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਓਥੇ ਗਲੀਆਂ ਅਤੇ ਸੜਕਾਂ ਬਣਾਉਣ ਵਿੱਚ ਦੇਰੀ ਨਾ ਕੀਤੀ ਜਾਵੇ।

ਮੀਟਿੰਗ ਦੌਰਾਨ ਉਨਾਂ ਬਟਾਲਾ-ਜਲੰਧਰ ਰੋਡ, ਸੀਵਰੇਜ ਦੀ ਮੈਨਟੇਨਸ, ਸ਼ਿਵ ਆਡੋਟੋਰੀਅਮ ਵਿਖੇ ਏ.ਸੀ ਤੇ ਲਾਈਟ ਐਂਡ ਸਾਊਂਡ ਸਿਸਟਮ, ਹੰਸਲੀ ਦੀ ਸਫਾਈ, ਲਾਈਟਸ, ਪਸ਼ੂ ਹਸਪਤਾਲ, ਹਜੀਰਾ ਤੇ ਸੁਭਾਸ ਪਾਰਕ ਸਮੇਤ ਨੋਸ਼ਹਿਰਾ ਮੱਝਾ ਸਿੰਘ ਵਿਖੇ ਸੀਵਰੇਜ ਦੇ ਕੰਮ ਸਬੰਧੀ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ। ਉਨਾਂ ਸੀਵਰੇਜ ਬੋਰਡ, ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਦੇ ਕੰਮ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਤੇ ਸਮੁੱਚਾ ਪਲਾਨ ਤਿਆਰ ਕੀਤਾ ਜਾਵੇ, ਤਾਂ ਜੋ ਵਿਕਾਸ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਣ। ਉਨਾਂ ਨੋਸ਼ਹਿਰਾ ਮੱਝਾ ਸਿੰਘ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਮੁੱਚੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਇਸੇ ਤਰਾਂ ਮੀਟਿੰਗ ਵਿਚ ਪਿੰਡਾਂ ਵਿਚ ਤਿਆਰ ਕੀਤੀਆਂ ਗਈਆਂ ਡਿਸਪੈਂਸਰੀਆਂ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।

 

admin

ShareTweetSend
Advertisement Advertisement Advertisement
ADVERTISEMENT
Previous Post

 ਜੋਨਲ ਲੈਵਲ ਕੈਰਮ ਕੰਪੀਟੀਸ਼ਨ ਵਿੱਚੋਂ ਐਚ. ਆਰ. ਏ. ਇੰਟਰਨੈਸ਼ਨਲ ਸਕੂਲ ਨੇ ਸੋਨੇ ਅਤੇ ਚਾਂਦੀ ਦੇ ਮੈਡਲ ਹਾਸਲ ਕੀਤੇ

Next Post

ਪਿੰਡ ਨਰਪੁਰ ਚ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)