ਗੁਰਦਾਸਪੁਰ, 8 ਜੁਲਾਈ (ਸ਼ਿਵਾ ) : ਥਾਣਾ ਸਦਰ ਅਧੀਨ ਪੈਂਦੇ ਪਿੰਡ ਨਰਪੁਰ ਨੇੜੇ ਰੰਜਿਸ਼ ਨੂੰ ਲੈ ਕੇ ਚੱਲੀ ਗੋਲਿਆਂ ਨਾਲ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਥਾਨਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਗੋਲੀ ਲੱਗਣ ਕਾਰਨ ਜ਼ਖਮੀ ਹੋਏ ਰਣਜੀਤ ਕੌਰ ਪਤਨੀ ਸਤਪਾਲ ਸਿੰਘ ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਪਿੰਡ ਨਰਪੁਰ ਨੇ ਦੱਸਿਆ ਕਿ ਉਸ ਦਾ ਲੜਕਾ ਸਨਮਦੀਪ ਸਿੰਘ ਕਬੱਡੀ ਦਾ ਖਿਡਾਰੀ ਹੈ ਅਤੇ ਪਿਛਲੇ ਦਿਨੀਂ ਉਹ ਪਿੰਡ ਦੇ ਹੋਰ ਨੌਜਵਾਨਾਂ ਨਾਲ ਫੁੱਟਬਾਲ ਖੇਡ ਰਿਹਾ ਸੀ ਕਿ ਇਸੇ ਦੌਰਾਨ ਉਹ ਇੱਕ ਨੌਜਵਾਨ ਨਾਲ ਖੇਡ ਰਿਹਾ ਸੀ ਜਿਸ ਦੌਰਾਨ ਝਗੜਾ ਹੋ ਗਿਆ ਇਸੇ ਤਕਰਾਰ ਕਾਰਨ ਉਕਤ ਨੌਜਵਾਨ ਨੇ ਉਸ ਦੇ
ਲੜਕੇ ਦੀ ਕੁੱਟਮਾਰ ਕੀਤੀ, ਜਿਸ ’ਤੇ ਉਸ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ ਸੀ। ਔਰਤ ਨੇ ਦੱਸਿਆ ਕਿ ਪੁਲਸ ਰਿਪੋਰਟ ਤੋਂ ਬਾਅਦ ਦੂਜੀ ਧਿਰ ਨੇ ਸਾਨੂੰ ਸਮਝੌਤਾ ਕਰਨ ਲਈ ਕਿਹਾ ਅਤੇ 8 ਜੁਲਾਈ ਨੂੰ ਸਮਝੌਤਾ ਹੋਣਾ ਸੀ ਕਿ ਅੱਜ ਉਕਤ ਨੌਜਵਾਨ ਆਪਣੇ 15 ਦੇ ਕਰੀਬ ਸਾਥੀਆਂ ਸਮੇਤ ਦੋ ਕਾਰਾਂ ਅਤੇ ਦੋ ਮੋਟਰ ਸਾਈਕਲਾਂ ‘ਤੇ ਆਪਣੇ ਪਿੰਡ ਪਹੁੰਚਿਆ ਅਤੇ ਇਸ ਦੌਰਾਨ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਉਨ੍ਹਾਂ ਨੇ ਗੋਲਿਆਂ ਚਲਾ ਦਿੱਤੀਆਂ ਅਤੇ ਗੋਲੀ ਉਸ ਦੇ ਪਤੀ ਨੂੰ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਔਰਤ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ ਅਤੇ
ਹਮਲਾਵਰ ਮੌਕੇ ਤੋਂ ਭੱਜਣ ਲੱਗੇ ਪਰ ਲੋਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ, ਜਿਸ ‘ਤੇ ਕੁਝ ਹਮਲਾਵਰ ਫਰਾਰ ਹੋ ਗਏ ਅਤੇ 6 ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਦੋਂ ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ ਗੁਰਮੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਉਹ ਪਿੰਡ ਨਰਪੁਰ ਗਏ ਸਨ ਅਤੇ ਉਥੋਂ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਸਨਮਦੀਪ ਸਿੰਘ ਦੀ ਜਿਸ ਨੌਜਵਾਨ ਨਾਲ ਲੜਾਈ ਹੋਈ ਸੀ, ਉਹ ਪਿੰਡ ਵਰਸੋਲਾ ਦਾ ਰਹਿਣ ਵਾਲਾ ਹੈ ਅਤੇ ਅੱਜ ਇਸ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਹਮਲਾ ਕੀਤਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।