ਗੁਰਦਾਸਪੁਰ, 9 ਜੁਲਾਈ (ਸ਼ਿਵਾ) – ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨਾਲ ਸਬੰਧਤ ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਪਿਛਲੇ ਤਿੰਨ,ਚਾਰ ਮਹੀਨਿਆਂ ਤੋਂ ਰਹਿਦੀਆਂ ਤਨਖਾਹਾਂ ਜਲਦੀ ਨਾਂ ਦਿੱਤੀਆ ਤਾਂ 11 ਅਤੇ 12 ਜੁਲਾਈ ਨੂੰ ਵਿਭਾਗੀ ਕੰਮ ਬੰਦ ਕਰਕੇ ਪੰਜਾਬ ਦੇ ਵਣ ਮੰਡਲਾਂ ਅਫ਼ਸਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਚ ਪਿਛਲੇ 20-20ਸਾਲਾਂ ਤੋ ਕੰਮ ਕਰਦੇ ਕਾਮਿਆਂ ਨੂੰ ਮੌਕੇ ਦੀਆਂ ਸਰਕਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੱਕਾ ਨਹੀਂ ਕੀਤਾ ਜਾ ਰਿਹਾ ਉਥੇ ਨਿਗੋਣੀਆਂ ਤਨਖਾਹਾਂ ਤੇ ਕੰਮ ਕਰਦੇ ਕੰਮ ਕਰਦੇ ਕਾਮਿਆਂ ਨੂੰ ਤਿੰਨ,ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।ਅੱਜ ਅੱਤ ਦੀ ਹੋ ਰਹੀ ਮਹਿੰਗਾਈ ਵਿੱਚ ਤਨਖਾਹਾਂ ਨਾਂ ਮਿਲਣ ਕਾਰਨ ਜੰਗਲਾਤ ਅਤੇ ਜੰਗਲੀ ਜੀਵ ਕਾਮਿਆਂ ਦੇ ਪਰਿਵਾਰਾਂ ਦੇ ਜੀਆਂ ਦਾ ਭੇਟ ਭਰਨ ਲਈ ਕਣਕ ਵੀ ਨਹੀਂ ਖ਼ਰੀਦ ਸਕੇ ਅਤੇ ਭੁੱਖੇ ਮਰਨ ਤੱਕ ਦੀ ਨੋਬਤ ਆ ਚੁੱਕੀ ਹੈ। ਇੱਥੋਂ ਤੱਕ ਕਿ ਬੱਚਿਆਂ ਦੇ ਸਕੂਲਾਂ ਦੀਆਂ ਫੀਸਾਂ ਵੀ ਨਹੀਂ ਭਰ ਸਕੇ।
ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਜੰਗਲਾਤ ਅਤੇ ਜੰਗਲੀ ਜੀਵ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪ੍ਰਧਾਨ, ਰਤਨ ਸਿੰਘ ਹੱਲਾ, ਕਵੀ ਕੁਮਾਰ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਤੁੰਗ, ਸੁਰਿੰਦਰ ਕੁਮਾਰ, ਸੰਤੋਖ ਸਿੰਘ ਕਾਦੀਆਂ, ਜਗਮੋਹਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਿਵੇਂ ਕਿ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ, ਅਤੇ ਹੋਰ ਬਹੁਤ ਸਾਰੀਆਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਜਟ ਨਹੀਂ ਰੱਖਿਆ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਫੈਲ ਰਿਹਾ ਹੈ।