ਕੱਲ 9 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਲੱਗੇਗਾ ਸਵੈ-ਰੋਜ਼ਗਾਰ ਕੈਂਪ
ਬਟਾਲਾ, 8 ਸਤੰਬਰ (ਅਖਿਲ ਮਲਹੋਤਰਾ ਲਖਵਿੰਦਰ ਲੱਕੀ ) ਜਿਲ੍ਹਾ ਰੋਜਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਜਿਵੇਂ ਕਿ ਪਸ਼ੂ ਪਾਲਣ, ਬੱਕਰੀ ਪਾਲਣ, ਲਘੂ ਉਦਯੋਗ ਅਤੇ ਡੇਅਰੀ ਦਾ ਕੰਮ ਸ਼ੁਰੂ ਕਰਨ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਅੱਗ ਦੱਸਿਆ ਕਿ ਕੱਲ 9 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮ ਅਧੀਨ ਆਪਣੇ ਕੰਮ ਦੀ ਸ਼ੁਰੂਆਤ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟਾਰਟ-ਅੱਪ ਇੰਡੀਆ ਦੇ ਤਹਿਤ ਆਪਣਾ ਸਵੈ ਰੋਜ਼ਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਜਿਹੜੇ ਨੌਜਵਾਨ ਲੜਕੇ ਅਤੇ ਲੜਕੀਆਂ ਸਵੈ-ਰੋਜ਼ਗਾਰ ਦੇ ਲਈ ਲੋਨ ਲੈ ਕੇ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟਾਰਟ-ਅੱਪ ਇੰਡੀਆ ਅਤੇ ਸਵੈ-ਰੋਜਗਾਰ ਅਧੀਨ ਆਉਂਦੇ ਵੱਖ ਵੱਖ ਵਿਭਾਗਾ ਵਲੋਂ ਚਲਾਈਆ ਜਾ ਰਹੀਆ ਸਵੈ-ਰੋਜਗਾਰ ਸਕੀਮਾਂ ਦੇ ਤਹਿਤ ਇਸ ਸੁਨਹਰੀ ਮੌਕੇ ਦਾ ਲਾਭ ਲੈ ਸਕਦੇ ਹਨ ਤੇ ਭਵਿੱਖ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਰੋਜਗਾਰ ਦਾ ਕੰਮ ਕਰਨ ਦੇ ਚਾਹਵਾਨ ਬੇਰੁਜਗਾਰ ਪ੍ਰਾਰਥੀ ਕੱਲ 9 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਪਹੁੰਚਣ।